PunjabTop News

Fauja Singh Sarari : ਪੰਜਾਬ ਦੇ ਕੈਬਨਿਟ ਮੰਤਰੀ ‘ਫੌਜਾ ਸਿੰਘ ਸਰਾਰੀ’ ਮੁੜ ਵਿਵਾਦਾਂ ਦੇ ਘੇਰੇ ‘ਚ

ਗੁਰੂ ਹਰ ਸਰਾਏ : ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂ ਹਰ ਸਰਾਏ ‘ਚ ਸਥਿਤ ਡੇਰਾ ਸੱਚਾ ਸੌਦਾ ‘ਨਾਮ ਚਰਚਾ ਘਰ’ ਦਾ ਦੌਰਾ ਕਰਨ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਫੌਜਾ ਸਿੰਘ ਸਰਾਰੀ ਡੇਰਾ ਸੱਚਾ ਸੌਦਾ ਦੇ ਗੁਰੂ ਹਰਸਹਾਏ ਦੇ ‘ਨਾਮ ਚਰਚਾ ਘਰ’ ਪਹੁੰਚੇ। ਜਿੱਥੇ ਡੇਰੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

ਡੇਰਾ ਪ੍ਰੇਮੀਆਂ ਨੇ ਕੀਤਾ ਸਨਮਾਨ, ਫਿਰ ਫਸਿਆ ਮਾਨ ਦਾ ਮੰਤਰੀ ||

ਉਥੇ ਹੀ ਡੇਰਾ ਸੱਚਾ ਸੌਦਾ ਦੇ ਮੈਂਬਰਾਂ ਦਾ ਕਹਿਣਾ ਸੀ ਕਿ ਫੌਜਾ ਸਿੰਘ ਸਰਾਰੀ ਉਥੋਂ ਜਾ ਰਿਹਾ ਸੀ ਅਤੇ ਸਥਾਨਕ ਲੋਕਾਂ ਨੇ ਉਸ ਨੂੰ ਆਪਣੀਆਂ ਸਮੱਸਿਆਵਾਂ ਦੱਸਣ ਲਈ ਰੋਕ ਕੇ ਡੇਰਾ ਸੱਚਾ ਸੌਦਾ ਲੈ ਆਏ ਤੇ ਉਨ੍ਹਾਂ ਦੇ ਸਵਾਗਤ ਲਈ ਕੋਈ ਵਿਸ਼ੇਸ਼ ਪ੍ਰੋਗਰਾਮ ਨਹੀਂ ਰੱਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਇਕ ਆਡੀਓ ਵਾਇਰਲ ਹੋਈ ਸੀ। ਜਿਸ ‘ਚ ਉਨ੍ਹਾਂ ਵੱਲੋਂ ਅਧਿਕਾਰੀਆਂ ਤੋਂ ਜਬਰੀ ਵਸੂਲੀ ਦੀ ਗੱਲ ਕੀਤੀ ਜਾ ਰਹੀ ਸੀ। ਉਦੋਂ ਤੋਂ ਹੀ ਉਨ੍ਹਾਂ ‘ਤੇ ਅਸਤੀਫਾ ਦੇਣ ਦਾ ਦਬਾਅ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button