Breaking NewsD5 specialNewsPunjab

Fazilka ਤੋਂ ਕਰੋਨਾ ਵਾਇਰਸ ਬਾਰੇ ਬਹੁਤ ਵੱਡੀ ਖ਼ਬਰ

ਫਾਜ਼ਿਲਕਾ : ਫਾਜ਼ਿਲਕਾ ‘ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸਦੇ ਨਾਲ ਜਿਲ੍ਹੇ ‘ਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 36 ਹੋ ਗਈ ਹੈ। ਦੱਸ ਦਈਏ ਕਿ ਸਭ ਤੋਂ ਪਹਿਲਾਂ 4 ਪੌਜ਼ੀਟਿਵ ਕੇਸ ਪਾਏ ਗਏ ਸਨ ਅਤੇ ਬੀਤੀ ਰਾਤ 30 ਹੋਰ ਕੋਰੋਨਾ ਦੇ ਮਾਮਲੇ ਪਾਏ ਗਏ ਜਦੋਂ ਕਿ ਅੱਜ ਦੋ ਹੋਰ ਪੌਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਗਿਣਤੀ 36 ਤੱਕ ਪਹੁੰਚ ਗਈ ਹੈ। ਇਸਦੀ ਪੁਸ਼ਟੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੁਆਰਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਨਾਂਦੇੜ ਸਾਹਿਬ ਤੋਂ ਪਰਤੇ ਦੋ ਸ਼ਰਧਾਲੂ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।

ਪੰਜਾਬੀ ਗਾਇਕ Ranjeet Bawa ਨੇ ਮੰਗੀ ਮਾਫ਼ੀ | ਗਾਣਾ ਵੀ Delete ਕੀਤਾ | Punjab Singer

ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਾ ਘਬਰਾਉਣ ਅਤੇ ਕਰਫਿਊ ਦੀ ਸਖਤੀ ਨਾਲ ਪਾਲਣਾ ਜਾਰੀ ਰੱਖਣ। ਅਜਿਹਾ ਕਰਕੇ ਹੀ ਅਸੀ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਨੇ ਦੱਸਿਆ ਕਿ ਪੌਜ਼ੀਟਿਵ ਮਰੀਜਾਂ ਨੂੰ ਆਈਸ਼ੋਲੇਸ਼ਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਕੁਲ 1409 ਸੈਂਪਲ ਭੇਜੇ ਗਏ ਹਨ, ਜਿਨ੍ਹਾਂ ਵਿਚੋਂ 60 ਸੈਂਪਲ 5 ਮਈ ਨੂੰ ਭੇਜੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ 643 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਕੁਲ 766 ਰਿਪੋਰਟਾਂ ਬਾਕੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button