Breaking NewsD5 specialNewsPunjabTop News

Fazilka ਦੇ EVM ਸਟਰੌਂਗ ਰੂਮ ਸੈਂਟਰ ‘ਚ ਚੱਲੀ ਗੋਲੀ, ਗਾਰਡ ਇੰਚਾਰਜ ਦੀ ਮੌਤ

ਫਾਜ਼ਿਲਕਾ : ਫਾਜ਼ਿਲਕਾ ‘ਚ ਬਣਾਏ ਗਏ ਈਵੀਐਮ ਸਟਰੌਂਗ ਰੂਮ ਸੇਂਟਰ ‘ਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਇੱਥੇ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਮੌਕੇ ‘ਤੇ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਸਟਰੌਂਗ ਰੂਮ ਦੀ ਸੁਰੱਖਿਆ ‘ਚ ਤੈਨਾਤ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਟਰੌਂਗ ਰੂਮ ਦੇ ਗਾਰਡ ਇੰਚਾਰਜ਼ ਵੱਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਚੰਦ ਵੱਲੋਂ ਸਰਕਾਰੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਗਈ ਹੈ।

ਗੋਲਾਬਾਰੀ ’ਚ ਫਸੀਆਂ ਪੰਜਾਬ ਦੀਆਂ ਕੁੜੀਆਂ, ਯੂਕਰੇਨ ਤੋਂ ਆਈ ਵੀਡੀਓ, ਮਾੜੇ ਹਾਲਾਤਾਂ ਦੀ ਦੱਸੀ ਸੱਚਾਈ

ਹਾਲਾਂਕਿ ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਜਦੋਂ ਸਰਕਾਰੀ ਹਸਪਤਾਲ ਐਂਬੂਲੈਂਸ ਦੇ ਜ਼ਰੀਏ ਲਿਜਾਇਆ ਜਾ ਰਿਹਾ ਸੀ ਤਾ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਫਿਲਹਾਲ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ ਵਿੱਚ ਜ਼ਿਲ੍ਹੇ ਦੇ ਪੁਲਿਸ ਅਮਲਾ ਪੁੱਜਿਆ ਹੋਇਆ ਹੈ ਅਤੇ ਪੁਲਿਸ ਅਧਿਕਾਰੀ ਦੀ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button