ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸੰਗੀਨ ਧਾਰਾਵਾਂ ਹੇਠ ਐੱਫ.ਆਈ.ਆਰ. ਦਰਜ ਹੋਣ ਦੇ ਲਗਭਗ ਇੱਕ ਮਹੀਨੇ ਬਾਅਦ ਵੀ ਕੋਈ ਗ੍ਰਿਫ਼ਤਾਰੀ ਨਾ ਹੋਣ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਹ ਮਾਮਲਾ 21 ਅਗਸਤ ਨੂੰ ਥਾਣਾ ਆਨੰਦਪੁਰ ਸਾਹਿਬ ਵਿਖੇ ਦਰਜ ਕੀਤਾ ਗਿਆ ਸੀ, ਪਰ ਰੂਪਨਗਰ ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਹ ਮਾਮਲਾ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 64 (ਜਬਰ-ਜ਼ਨਾਹ), 127(2) (ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ ’ਚ ਰੱਖਣਾ) ਅਤੇ 351(2) (ਧਮਕਾਉਣਾ) ਹੇਠ ਦਰਜ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਦੇ ਬਾਵਜੂਦ ਜਾਂਚ ਸਹਾਇਕ ਸਬ-ਇੰਸਪੈਕਟਰ ਨੀਲਮ ਰਾਣੀ ਨੂੰ ਸੌਂਪੀ ਗਈ ਹੈ। ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤਾ ਨੇ ਅਦਾਲਤ ’ਚ ਆਪਣਾ ਬਿਆਨ ਦਰਜ ਕਰਵਾਇਆ ਹੈ। ਸ਼ਿਕਾਇਤ ਅਨੁਸਾਰ ਔਰਤ ਨੇ 27 ਫ਼ਰਵਰੀ ਤੋਂ 19 ਅਗਸਤ ਦਰਮਿਆਨ ਸਰੀਰਕ ਸ਼ੋਸ਼ਣ ਅਤੇ ਧਮਕੀਆਂ ਦੇ ਦੋਸ਼ ਲਗਾਏ ਹਨ, ਜਿਸ ਵਿੱਚ ਆਨੰਦਪੁਰ ਸਾਹਿਬ ਦੇ ਭਾਈ ਬਚਿੱਤਰ ਸਿੰਘ ਯਾਤਰੀ ਨਿਵਾਸ ਵਿਖੇ ਵਾਪਰੀ ਇੱਕ ਘਟਨਾ ਵੀ ਸ਼ਾਮਲ ਹੈ।ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਨੇ 16 ਸਤੰਬਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਮਨਘੜਤ ਦੱਸਦਿਆਂ ਰੱਦ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ ਅਤੇ ਉਹ ਅਦਾਲਤ ’ਚ ਆਪਣੀ ਬੇਗੁਨਾਹੀ ਸਾਬਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਐੱਸ.ਜੀ.ਪੀ.ਸੀ. ਦੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਅਹੁਦੇ ਤੋਂ ਅਸਤੀਫ਼ਾ ਸੁਖਬੀਰ ਸਿੰਘ ਬਾਦਲ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਚਾਵਲਾ 14 ਅਪਰੈਲ ਨੂੰ ਹੀ ਕੈਨੇਡਾ ਚਲੇ ਗਏ ਸਨ, ਜਦੋਂਕਿ ਪੁਲੀਸ ਨੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।ਇਸੇ ਦੌਰਾਨ, ਐੱਸ.ਜੀ.ਪੀ.ਸੀ. ਨੇ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਡਰਾਈਵਰ ਮੋਹਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਪੁਲੀਸ ਤੱਕ ਪਹੁੰਚਣ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਕਈ ਆਗੂਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਸੀ, ਪਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ, “ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਬੂਤ ਜੁਟਾਏ ਜਾ ਰਹੇ ਹਨ। ਫਿਲਹਾਲ ਇਸ ਕੇਸ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।” ਐੱਫ.ਆਈ.ਆਰ. ਦਰਜ ਹੋਣ ਦੇ ਚਾਰ ਹਫ਼ਤਿਆਂ ਬਾਅਦ ਵੀ ਪੁਲੀਸ ਦੀ ਚੁੱਪ ਅਤੇ ਢਿੱਲੀ ਕਾਰਵਾਈ ’ਤੇ ਲਗਾਤਾਰ ਉਂਗਲਾਂ ਉੱਠ ਰਹੀਆਂ ਹਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.