ਬੇਅਦਬੀ ਮਾਮਲਾ : ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਹੋਵੇਗੀ ਪੁੱਛਗਿਛ

Girl in a jacket
Like
Like Love Haha Wow Sad Angry
Girl in a jacket

ਚੰਡੀਗੜ੍ਹ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਾਂ ਗੋਲੀ ਕਾਂਡ ਮਾਮਲੇ ‘ਚ ਕੈਪਟਨ ਸਰਕਾਰ ਵੱਲੋਂ ਬਣਾਈ ਐਸ.ਆਈ.ਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਦੇ ਨਾਲ- ਨਾਲ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਇਸ ਤਹਿਤ ਅੱਜ ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ‘ਚ ਪੇਸ਼ ਹੋਣਗੇ। ਐਸ.ਆਈ.ਟੀ ਨੇ ਉਹਨਾਂ ਦੀ ਉਮਰ ਨੂੰ ਦੇਖਦਿਆਂ ਅੰਮ੍ਰਿਤਸਰ ਦੀ ਥਾਂ ਉਹਨਾਂ ਦੇ ਬਿਆਨ ਚੰਡੀਗੜ੍ਹ ‘ਚ ਦਰਜ਼ ਕਰਵਾਉਣ ਦਾ ਫੈਸਲਾ ਕੀਤਾ ਸੀ। ਇਸ ਬਾਰੇ ਸ਼੍ਰੋਮਣੀ ਅਕਾਲੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫੰਰਸ ਕਰਕੇ ਦੱਸਿਆ ਕਿ ਪ੍ਰਕਾਸ ਸਿੰਘ ਬਾਦਲ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿਖੇ ਐਸ.ਆਈ.ਟੀ ਅੱਗੇ ਪੇਸ ਹੋਣਗੇ। ਇਸ ਲਈ ਚੰਡੀਗੜ੍ਹ ਦੇ ਸੈਕਟਰ-2 ਸਥਿਤ ਐੱਮ. ਐੱਲ. ਏ. ਫਲੈਟ ਨੰਬਰ-45 ਦੀ ਚੋਣ ਕੀਤੀ ਹੈ।

Read Also ਪ੍ਰਕਾਸ਼ ਸਿੰਘ ਬਾਦਲ ਸੁਖਬੀਰ ਬਾਦਲ ਖ਼ਿਲਾਫ਼ ਅਦਾਲਤ ‘ਚ ਮੁਕੱਦਮਾ

ਪੰਜਾਬ ਦੀ ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣ ਦੇ ਮਾਮਲੇ ‘ਚ ਅਕਾਲੀ ਦਲ ਦੇ ਤਿੱਖੇ ਵਿਰੋਧ ਤੋਂ ਬਾਅਦ ਪੰਜਾਬ ਦੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੇ ਸਾਬਕਾ ਮੁੱਖ ਮੰਤਰੀ ਨੂੰ ਨਵਾਂ ਸੰਮਨ ਭੇਜਿਆ ਸੀ। ਇਸ ਸੰਮਨ ‘ਚ ਕਿਹਾ ਗਿਆ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਸਹੂਲਤ ਮੁਤਾਬਕ ਜਾਂਚ ‘ਚ ਸ਼ਾਮਲ ਹੋਣ ਦੀ ਜਗ੍ਹਾ ਚੁਣ ਕੇ ਐੱਸ. ਆਈ. ਟੀ. ਨੂੰ ਸੂਚਿਤ ਕਰ ਦੇਣ ਅਤੇ ਐੱਸ. ਆਈ. ਟੀ. ਵੱਲੋਂ ਉਸ ਥਾਂ ‘ਤੇ ਬਿਆਨ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਐਸਆਈਟੀ ਵੱਲੋਂ 19 ਦਸੰਬਰ ਨੂੰ ਸੁਖਬੀਰ ਬਾਦਲ ਅਤੇ 21 ਦਸੰਬਰ ਨੂੰ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਪੇਸ਼ੀ ਹੋਣੀ ਹੈ।

Like
Like Love Haha Wow Sad Angry
Girl in a jacket

LEAVE A REPLY