
ਪੰਜਾਬ ਸਰਕਾਰ ਨੂੰ ਸੀ.ਬੀ.ਆਈ. ਜਾਂਚ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵਲੋਂ ਸੀ.ਬੀ.ਆਈ. ਜਾਂਚ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਐੱਫ਼.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਮਾਮਲੇ ਦੀ ਜਾਂਚ ਜਾਰੀ ਰਹੇਗੀ।
ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ, ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਸ਼ਿਕਾਇਤਕਰਤਾ ਨਿਖਿਲ ਸ਼ਰਾਫ਼ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਸੀ.ਬੀ.ਆਈ. ਵਲੋਂ ਦਰਜ ਕੀਤੀ ਗਈ ਐੱਫ਼.ਆਈ.ਆਰ. ਅਤੇ ਜਾਂਚ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ।
ਸੀ.ਬੀ.ਆਈ. ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਸਮੇਤ ਹੋਰਨਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕੀਤੀ ਸੀ। ਇਸ ਮਾਮਲੇ ਵਿਚ ਸੀ.ਬੀ.ਆਈ. ਵੱਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ’ਤੇ ਤਲਾਸ਼ੀ ਵੀ ਲਈ ਗਈ ਸੀ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀ.ਬੀ.ਆਈ. ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ ਸੁਪਰੀਮ ਕੋਰਟ ਵਲੋਂ ਗ੍ਰਿਫ਼ਤਾਰੀ ’ਤੇ ਲਗਾਈ ਗਈ ਅੰਤਰਿਮ ਰੋਕ ਨਾਲ ਪੰਜਾਬ ਸਰਕਾਰ ਨੂੰ ਫ਼ਿਲਹਾਲ ਰਾਹਤ ਮਿਲੀ ਹੈ, ਪਰ ਐੱਫ਼.ਆਈ.ਆਰ. ਰੱਦ ਨਾ ਕੀਤੇ ਜਾਣ ਕਾਰਨ ਜਾਂਚ ਦੀ ਕਾਰਵਾਈ ਜਾਰੀ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




