PunjabTop News

ਪਠਾਨਕੋਟ ਤੋਂ ਲੈ ਕੇ ਸਰਦੂਲਗੜ੍ਹ ਤੱਕ ਸੂਬੇ ਭਰ ਵਿੱਚ ਹੜ੍ਹਾਂ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ‘ਚ ਬੈਠੇ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਤੇ ਖੁਦ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਤੋਂ ਲੈ ਕੇ ਸਰਦੂਲਗੜ੍ਹ ਤੱਕ ਸੂਬੇ ਭਰ ਵਿੱਚ ਹੜ੍ਹਾਂ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਪ੍ਰਦਾਨ ਕਰ ਰਹੀ ਹੈ। ਰਾਜ ਸਰਕਾਰ ਦੇ ਮੰਤਰੀ, ਸੀਨੀਅਰ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਤੰਤਰ ਲੋਕਾਂ ਦੀ ਮਦਦ ਲਈ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਮਾਨ ਨੇ ਇਸ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਦੀ ਭਰਪੂਰ ਸ਼ਲਾਘਾ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button