EntertainmentPunjabTop News

Gadar 2: The Katha Continues ਦਾ ਇੱਕ ਸੀਨ ਫਿਲਮਾਇਆ ਗਿਆ ਗੁਰਦੁਆਰੇ ਅੰਦਰ, SGPC ਨੇ ਕੀਤੀ ਕਾਰਵਾਈ ਦੀ ਮੰਗ, ਕਿਹਾ ਮਰਿਆਦਾ ਕਰੀ ਭੰਗ

ਅੰਮ੍ਰਿਤਸਰ : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ 2 ਵਿਵਾਦਾਂ ‘ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੇ ਇਕ ਸੀਨ ‘ਤੇ ਇਤਰਾਜ਼ ਜਤਾਇਆ ਹੈ। SGPC ਨੇ ਸੰਨੀ ਦੇ ਨਾਲ-ਨਾਲ ਫਿਲਮ ਨਿਰਦੇਸ਼ਕ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਹੈ।  ਫਿਲਮ ਦਾ ਇੱਕ ਸੀਨ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗੱਤਕਾ ਵੀ ਕਰਦਾ ਨਜ਼ਰ ਆ ਰਿਹਾ ਹੈ।

DSP Mandeep Kaur ਦੀ ਘੈਂਟ Interview ! ਨਸ਼ਾ ਤਸਕਰਾਂ ਦੀਆਂ ਚੁਕਾਈਆਂ ਛਾਲਾਂ | D5 Channel Punjabi

ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। SGPC ਨੇ ਫਿਲਮ ਦੇ ਨਿਰਦੇਸ਼ਕ ਦੇ ਨਾਲ-ਨਾਲ ਸੰਨੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਸੰਨੀ ਦਿਓਲ ਗੁਰਦੁਆਰੇ ਦੇ ਵਿਹੜੇ ਵਿੱਚ ਅਜਿਹਾ ਸੀਨ ਫਿਲਮਾ ਰਿਹਾ ਹੈ। ਦੋਵੇਂ ਅਜਿਹੀ ਮੁਦਰਾ ਵਿੱਚ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰੇ ਅਜਿਹੇ ਸੀਨ ਨਹੀਂ ਸ਼ੂਟ ਕੀਤੇ ਜਾ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button