NewsPunjabTop News

GNDU ਦੇ VC ਜਸਪਾਲ ਸਿੰਘ ਸੰਧੂ ਵਿਜੀਲੈਂਸ ਦੀ ਰਾਡਾਰ ‘ਤੇ

ਅੰਮ੍ਰਿਤਸਰ: ਵਿਜੀਲੈਂਸ ਬਿਊਰੋ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਖਿਲਾਫ ਮੁੱਢਲੀ ਜਾਂਚ ਆਰੰਭ ਦਿੱਤੀ ਹੈ। ਯੂਨੀਵਰਸਿਟੀ ਕੁਝ ਅਧਿਆਪਕਾਂ ਤੇ ਹੋਰ ਸਟਾਫ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਵਾਈਸ ਚਾਂਸਲਰ ਨੇ ਕੁਝ ਵਿੱਤੀ ਬੇਨਿਯਮੀਆਂ ਕੀਤੀਆਂ ਹਨ ਤੇ ਇਹਨਾਂ ਦੇ ਯੋਗਤਾ ਦੇ ਸਰਟੀਫਿਕੇਟਾਂ ਵਿਚੋਂ ਕੁਝ ਜਾਅਲੀ ਹਨ।

ਜੇਲ੍ਹ ’ਚ ਬੈਠਾ Bains ਬਣਾਈ ਫਿਰਦਾ ਵੀਡੀਓ! ਸਾਬਕਾ ਕਾਂਗਰਸੀ ਮੰਤਰੀ ਲਈ ਵੱਡੀ ਮੁਸੀਬਤ, | D5 Channel Punjabi

ਇਸ ਦੇ ਲਈ ਵਿਜੀਲੈਂਸ ਬਿਊਰੋ ਦੇ ਆਈਜੀ ਮਨਮੋਹਨ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਯੋਗਤਾਵਾਂ ਨੂੰ ਨਜ਼ਰਅੰਦਾਜ਼ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਖ-ਵੱਖ ਅਸਾਮੀਆਂ ’ਤੇ ਤਾਇਨਾਤ ਕੀਤਾ ਗਿਆ ਹੈ। ਜਿਸ ਦੇ ਖਿਲਾਫ ਸਮੇਂ-ਸਮੇਂ ‘ਤੇ ਆਵਾਜ਼ ਉਠਾਈ ਜਾਂਦੀ ਰਹੀ ਹੈ। ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਨੂੰ ਸ਼ਿਕਾਇਤਾਂ ਭੇਜੀਆਂ ਸਨ, ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਿੰਗ ਐਸੋਸੀਏਸ਼ਨ ਨੇ ਵੀ ਪੰਜਾਬ ਸਰਕਾਰ ਨੂੰ ਦਰਜਨ ਦੇ ਕਰੀਬ ਸ਼ਿਕਾਇਤਾਂ ਭੇਜੀਆਂ ਸਨ।

Punjab Politics : Grewal ਨੇ Captain ਨੂੰ ਦੱਸਿਆ ਗੰਦ, ਪੈ ਗਿਆ BJP ’ਚ ਕਲੇਸ਼, Simranjit Mann ਦਾ ਲਾਤਾ ਨੰਬਰ

ਇਨ੍ਹਾਂ ਸਾਰੀਆਂ ਸ਼ਿਕਾਇਤਾਂ ਨੂੰ ਇਕੱਠਾ ਕਰਕੇ ਪੰਜਾਬ ਸਰਕਾਰ ਜਾਂਚ ਸ਼ੁਰੂ ਕਰ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਵੱਲੋਂ ਯੂਨੀਵਰਸਿਟੀ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਵਿੱਚ ਹੋਏ ਕਥਿਤ ਘਪਲਿਆਂ ਦੀ ਵੀ ਜਾਂਚ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button