
ਚੰਡੀਗੜ੍ਹ: ਬੀਤੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 10 ਸਥਿਤ ਮਕਾਨ ਨੰਬਰ 575 ‘ਤੇ ਗ੍ਰਨੇਡ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹਮਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਮੂਲਜ਼ਮਾਂ ਦੀ ਭਾਲ ਕਰ ਰਹੀ ਸੀ। ਅੱਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਾਸੀਆ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ । ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ ਵਿੱਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ।
Punjab Police has arrested the main perpetrator of the Chandigarh Grenade Blast case, in a joint operation with Central Agency. The case is solved with the nabbing of Rohan Masih, resident of village Passia, PS Ramdass, Amritsar Rural and identification of the other accused as… pic.twitter.com/3jclL4Vbt5
— DGP Punjab Police (@DGPPunjabPolice) September 13, 2024
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਘਟਨਾ ਦੇ ਦੋ ਦਿਨ ਪਹਿਲਾਂ ਉਸੇ ਆਟੋ ਰਾਹੀਂ ਬੰਗਲੇ ਦੀ ਰੇਕੀ ਕੀਤੀ ਸੀ, ਜਿਸ ਵਿੱਚ ਸਵਾਰ ਹੋ ਕੇ ਉਹ ਹਮਲਾ ਕਰਨ ਆਏ ਸਨ। ਪੁਲਿਸ ਨੇ ਉਸ ਇਲਾਕੇ ਦੀ CCTV ਰਿਕਾਰਡਿੰਗ ਵੀ ਜ਼ਬਤ ਕਰ ਲਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਖਿਲਾਫ਼ ਆਰਮਜ਼ ਤੇ UAPA ਸਣੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.