ਗੁਜਰਾਤ : ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਕੱਲ੍ਹ ਸ਼ਾਮੀਂ ਮੱਛੂ ਨਦੀ ਉਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਰਕੇ ਘੱਟੋ-ਘੱਟ 132 ਲੋਕਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਅਜੇ ਹੋਰ ਵੀ ਵੱਧ ਸੱਕਦੀ ਹੈ, ਕਿਉਂਕਿ ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਗੰਭੀਰ ਤੇ ਕਈ ਅਜੇ ਵੀ ਲਾਪਤਾ ਹਨ। ਸਦੀ ਪੁਰਾਣੇ ਪੁਲ ਨੂੰ ਮੁਰੰਮਤ ਲਈ ਸੱਤ ਮਹੀਨੇ ਬੰਦ ਰੱਖਣ ਮਗਰੋਂ ਚਾਰ ਦਿਨ ਪਹਿਲਾਂ ਹੀ ਖੋਲ੍ਹਿਆ ਗਿਆ ਸੀ। NDRF ਦੇ ਨਾਲ-ਨਾਲ ਰਾਹਤ ਅਤੇ ਬਚਾਅ ਕਾਰਜਾਂ ‘ਚ ਫੌਜ ਦੀ ਮਦਦ ਲਈ ਜਾ ਰਹੀ ਹੈ। ਇਹ 233 ਮੀਟਰ ਲੰਬਾ ਪੁਲ ਕਰੀਬ ਸੌ ਸਾਲ ਪੁਰਾਣਾ ਸੀ। ਹੈਲਪਲਾਈਨ ਨੰਬਰ 02822-243300 ਜਾਰੀ ਕੀਤੇ ਗਏ ਹਨ।
ਡੇਰਾ ਪ੍ਰੇਮੀਆਂ ਨੇ ਫਸਾਇਆ Cabinet Minister, ਡੇਰੇ ‘ਤੇ ਜਾਣਾ ਪਿਆ ਮਹਿੰਗਾ
ਇਸ ਹਾਦਸੇ ਵਿੱਚ ਹੁਣ ਤੱਕ 132 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। 177 ਲੋਕਾਂ ਨੂੰ ਬਚਾਇਆ ਗਿਆ ਅਤੇ 19 ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਹੋਇਆ ਤਾਂ ਉਸ ਸਮੇਂ ਬ੍ਰਿਜ ਉਤੇ ਲਗਭਗ 400 ਲੋਕ ਮੌਜੂਦ ਸਨ। NDRF ਦੀਆਂ ਟੀਮਾਂ ਵੀ ਬਚਾਅ ਕਾਰਜ ਚਲਾ ਰਹੀਆਂ ਹਨ।
ਸਵੇਰੇ ਹੀ ਮਚੀ ਹਾਹਾਕਾਰ, ਡਿੱਗਿਆ ਪੁਲ, ਵੱਡਾ ਹਾਦਸਾ
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨਾਲ ਮੋਰਬੀ ਵਿੱਚ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ। ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਕਿਹਾ ਕਿ ਪੁਲ ਦੀ ਪ੍ਰਬੰਧਕੀ ਟੀਮ ਖ਼ਿਲਾਫ਼ ਆਈਪੀਸੀ ਦੀ ਧਾਰਾ 304, 308 ਅਤੇ 114 ਤਹਿਤ ਕੇਸ ਦਰਜ ਕੀਤਾ ਗਿਆ ਹੈ। ਗੁਜਰਾਤ ਸਰਕਾਰ ਨੇ ਮੋਰਬੀ ਕੇਬਲ ਸਸਪੈਂਸ਼ਨ ਬ੍ਰਿਜ ਹਾਦਸੇ ਦੀ ਜਾਂਚ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.