PunjabTop News

Gurbani Broadcast Controversy: ਫਿਰ ਭੱਖਿਆ ਗੁਰਬਾਣੀ ਪ੍ਰਸਾਰਣ ਵਿਵਾਦ, CM ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖਿਆ ਪੱਤਰ

Gurbani Broadcast Controversy: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਐਕਟ 1925 ਵਿੱਚ ਸੋਧ ਸਬੰਧੀ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ’ਤੇ ਜਲਦੀ ਦਸਤਖ਼ਤ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਸੀਐਮ ਮਾਨ ਨੇ ਵੀ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਮੁੜ ਬਾਦਲ ਪਰਿਵਾਰ ਦੀ ਕੰਪਨੀ ਦੇ ਹੱਥਾਂ ਵਿੱਚ ਨਹੀਂ ਜਾਣਾ ਚਾਹੀਦਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ ਉਹ ਜੁਲਾਈ ਤੋਂ ਯੂਟਿਊਬ ਚੈਨਲ ਸ਼ੁਰੂ ਕਰ ਰਿਹਾ ਹੈ। ਜਿਸ ‘ਤੇ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਫਿਲਹਾਲ ਇਹ ਪ੍ਰਸਾਰਣ ਇੱਕ ਨਿੱਜੀ ਚੈਨਲ ‘ਤੇ ਪ੍ਰਸਾਰਿਤ ਹੋ ਰਿਹਾ ਹੈ। ਇਸ ਤੋਂ ਬਾਅਦ ਸੀਐਮ ਨੇ ਇਹ ਕਦਮ ਚੁੱਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button