Breaking NewsD5 specialIndiaNewsTop News

Gurjeet Aujla ਨੇ ਕੇਂਦਰੀ ਮੰਤਰੀ Nitin Gadkari ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਗੁਰਜੀਤ ਸਿੰਘ ਔਜਲਾ ਵਲੋਂ ਸੜਕੀ ਆਵਾਜਾਈ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਨੈਸ਼ਨਲ ਹਾਈਵੇਅ 3 ‘ਤੇ ਬਲੈਕ ਸਪਾਟ ਫਿਕਸਿੰਗ ਤਹਿਤ ਚੱਲ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਅਤੇ ਲਿਖਤ ਤੌਰ ‘ਤੇ ਹੋਰ ਮੰਗਾਂ ਰੱਖੀਆਂ।

Chandigarh ਦੇਣ ਨੂੰ ਮੰਨੀ ਕੇਂਦਰ? ਅੱਗੋਂ CM Bhagwant Mann ਨੇ ਵੀ ਦਿੱਤੀ ਖੁਸ਼ਖਬਰੀ | D5 Channel Punjabi

ਇਸ ਦੇ ਨਾਲ ਹੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਬਾਈਪਾਸ ਅਤੇ ਨਾਲ ਲੱਗਦੇ ਸਾਰੇ ਮਾਰਗਾਂ ਉੱਪਰ ਬਣਾਏ ਜਾ ਰਹੇ ਪੁਲ, ਪਿੱਲਰਾਂ ਵਾਲੇ ਬਣਾਏ ਜਾਣ ਇਹ ਗੱਲ ਵੀ ਸਾਹਮਣੇ ਰੱਖੀ। ਇਸ ਦੇ ਨਾਲ ਅੰਮ੍ਰਿਤਸਰ ਬਾਈਪਾਸ ‘ਤੇ ਲਾਈਟਾਂ ਅਤੇ ਅੰਮ੍ਰਿਤਸਰ – ਪਠਾਨਕੋਟ ਹਾਈਵੇਅ ਦੀ ਰਿਪੇਅਰ ਆਦਿ ਦੇ ਕਾਰਜਾਂ ਨੂੰ ਵੀ ਜਲਦ ਆਰੰਭ ਕਰਵਾਉਣ ਲਈ ਤਜਵੀਜ਼ ਰੱਖੀ। ਇਸ ਮੌਕੇ ਕੇਂਦਰੀ ਮੰਤਰੀ ਵੀ ਕੇ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ , ਸਾਂਸਦ ਸੀ. ਪੀ. ਜੋਸ਼ੀ ਅਤੇ ਸਾਥੀ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button