Breaking NewsD5 specialNewsPoliticsPunjab

ਸਿੱਖ ਕੌਮ ਦੇ ਛੇਵੇਂ ਗੁਰੂ ਦੇ ਪ੍ਰਕਾਸ਼ ਦਿਹਾੜੇ ‘ਤੇ ਕੈਪਟਨ ਵੱਲੋਂ ਸਿੱਖ ਸੰਗਤ ਨੂੰ ਵਧਾਈਆਂ

ਪਟਿਆਲਾ : ਸਿੱਖ ਕੌਮ ਦੇ ਛੇਵੇਂ ਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 6 ਜੂਨ, ਮਤਲਬ ਕਿ ਅੱਜ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ।

8 ਜੂਨ ਤੋਂ ਧਾਰਮਿਕ ਅਸਥਾਨ ਖੁੱਲਣ ਨੂੰ ਲੈ ਕੇ Gobind Singh Longowal ਦਾ ਵੱਡਾ ਬਿਆਨ

ਉਨ੍ਹਾਂ ਆਪਣੀ ਫੇਸਬੁੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪ੍ਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਪਹਿਲੇ ਪੰਜ ਗੁਰੂ ਸਾਹਿਬਾਨਾਂ ਤੋਂ ਬਾਅਦ ਆਪ ਪਹਿਲੇ ਗੁਰੂ ਸਨ ਜਿਨ੍ਹਾਂ ਨੇ ਸ਼ਸਤਰ ਧਾਰਨ ਕੀਤੇ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ ਤੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੰਦੇ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button