Breaking NewsD5 specialIndiaNewsPunjabTop News

ਹਰੀਸ਼ ਰਾਵਤ ਦੀ ਥਾਂ ‘ਤੇ ਹਰੀਸ਼ ਚੌਧਰੀ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਦਾ ਇੰਚਾਰਜ

ਨਵੀਂ ਦਿੱਲੀ : ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਜਗ੍ਹਾ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਦੱਸ ਦਈਏ ਕਿ ਕਾਂਗਰਸ ਹਾਈਕਮਾਨ ਨੇ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਲਾਂਭੇ ਕਰਕੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਉਂਝ ਹਰੀਸ਼ ਰਾਵਤ ਕਾਫੀ ਸਮੇਂ ਤੋਂ ਮੰਗ ਕਰਦੇ ਆ ਰਹੇ ਸਨ ਕਿ ਉਨ੍ਹਾਂ ਨੂੰ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਫਾਰਗ ਕੀਤਾ ਜਾਵੇ, ਰਾਵਤ ਦਾ ਤਰਕ ਸੀ ਕਿ ਉਹ ਹੁਣ ਉਤਰਾਖੰਡ ਵਿਚ ਹੀ ਸਰਗਰਮ ਸਿਆਸਤ ਵਿਚ ਜ਼ਿੰਮੇਵਾਰੀ ਨਿਭਾਉਣਾ ਚਾਹੁੰਦੇ ਹਨ।

ਬੈਂਸ ਸਮਰਥਕਾਂ ਨਾਲ ਕਿਉਂ ਭਿੜੀ ਔਰਤ ? ਦੇਖੋ ਮੌਕੇ ਦੀਆਂ ਤਸਵੀਰਾਂ D5 Channel Punjabi

ਪੰਜਾਬ ਕਾਂਗਰਸ ਦਾ ਇੰਚਾਰਜ ਹੋਣ ਕਰਕੇ ਉਹ ਉਤਰਾਖੰਡ ਵਿਚ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਪਾ ਰਹੇ ਹਨ, ਲਿਹਾਜ਼ਾ ਹੁਣ ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਤੋਂ ਫਾਰਗ ਕੀਤਾ ਜਾਵੇ। ਲਿਹਾਜ਼ਾ ਹੁਣ ਹਰੀਸ਼ ਰਾਵਤ ਦੀ ਥਾਂ ਰਾਜਸਥਾਨ ਦੇ ਮਾਲ ਮੰਤਰੀ ਅਤੇ ਪੰਜਾਬ ਦੇ ਸਹਿ–ਇੰਚਾਰਜ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਥਾਪ ਦਿੱਤਾ ਗਿਆ ਹੈ। ਦਰਅਸਲ ਪੰਜਾਬ ਦੇ ਨਾਲ ਹੀ ਉਤਰਾਖੰਡ ’ਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਹਰੀਸ਼ ਰਾਵਤ ਉਤਰਾਖੰਡ ’ਚ ਕਾਂਗਰਸ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਦਾਅਵੇਦਾਰੀ ਕਰ ਰਹੇ ਹਨ। ਜਿਸ ਕਾਰਨ ਹੁਣ ਉਹ ਬਾਕੀ ਸਮਾਂ ਉਤਰਾਖੰਡ ਨੂੰ ਦੇਣਾ ਚਾਹੁੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button