Breaking NewsPunjabTop News

Harjot Bains ਦਾ ਵੱਡਾ ਤੋਹਫ਼ਾ , ਸਸਤਾ ਹੋਇਆ ਰੇਤਾ ਬਜਰੀ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਨ ਕੀਤਾ ਗਿਆ ਹੈ। ਪੰਜਾਬ ਸਰਕਾਰ ਗੈਰ ਕਾਨੂੰਨੀ ਮਾਈਨਿੰਗ ਮਾਫੀਆ ‘ਤੇ ਸ਼ਿਕੰਜਾ ਕੱਸਣ ਦੇ ਲਈ ਹੁਣ ਖ਼ੁਦ ਰੇਤ ਬਜਰੀ ਵੇਚਣ ਦੀ ਤਿਆਰੀ ਕਰ ਰਹੀ ਹੈ। ਜਿਸਦੇ ਲਈ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਰਾਹੀ ਰੇਤ ਬਜਰੀ ਨੂੰ ਵੇਚਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਇਨ੍ਹਾਂ ਹੀ ਨਹੀਂ ਰੇਤ ਮਾਫੀਆ ‘ਤੇ ਵੀ ਕਾਬੂ ਪਾਇਆ ਜਾਵੇਗਾ।

ਪੈ ਗਿਆ ਪੰਗਾ, ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਲਈ ਮੁਸੀਬਤ, ਲਾਠੀਚਾਰਜ ਕਰਨਾ ਪਿਆ ਮਹਿੰਗਾ | D5 Channel Punjabi

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨਵੀ ਰੇਤ ਦੀ ਸਰਕਾਰੀ ਖੱਡ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ ਹੈ। ਦੱਸਣਯੋਗ ਗੱਲ ਹੈ ਕਿ ਸੂਬੇ ‘ਚ ਰੇਤਾ-ਬੱਜਰੀ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ, ਜਿਸ ਕਾਰਨ ਲੋਕਾਂ ਨੂੰ ਰੇਤਾ-ਬੱਜਰੀ ਬਹੁਤ ਮਹਿੰਗੇ ਭਾਅ ‘ਤੇ ਖਰੀਦਣੀ ਪਈ ਹੈ ਅਤੇ ਲੋਕਾਂ ਨੂੰ ਆਪਣੇ ਨਿਰਮਾਣ ਕਾਰਜਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਸਰਕਾਰ ਨੇ ਆਪਣੇ ਪੱਧਰ ‘ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button