agricultureBreaking NewsD5 specialNewsPoliticsPunjabTop News

Harpal Cheema ਵੱਲੋਂ ਮਿਲੇ ਮੀਟਿੰਗ ਦੇ ਸੱਦੇ ਮਗਰੋਂ ਕਿਸਾਨਾਂ ਦਾ ਧਰਨਾ ਮੁਲਤਵੀ

ਜਲੰਧਰ: ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਹੋਣ ਵਾਲੇ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਕਿਸਾਨਾਂ ਨੇ ਅੱਜ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਫਗਵਾੜਾ ਵਿਖੇ ਨੈਸ਼ਨਲ ਹਾਈਵੇ ‘ਤੇ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਕੀਤਾ ਸੀ ਪਰ ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਜੱਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ।

ਕੈਪਟਨ ਨੇ ਖੇਡੀ ਨਵੀਂ ਸਕੀਮ! ਵੱਡੇ ਕਾਂਗਰਸੀ ਲੀਡਰ ਬੀਜੇਪੀ ਹੋਣਗੇ ਸ਼ਾਮਿਲ! ਸੁਨੀਲ ਜਾਖੜ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ?

ਇਹ ਮੀਟਿੰਗ ਅੱਜ ਜਲੰਧਰ ਦੇ ਸਰਕਟ ਹਾਊਸ ਵਿੱਚ ਸ਼ਾਮ 4:30 ਵਜੇ ਹੋਵੇਗੀ। ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੱਜ ਹੋਣ ਵਾਲੇ ਧਰਨੇ ਨੂੰ ਮੁਲਤਵੀ ਕਰ ਦਿੱਤਾ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਖੰਡ ਮਿੱਲਾਂ ਵੱਲ ਪਏ ਕਰੋੜਾਂ ਰੁਪਏ ਦੇ ਬਕਾਏ ਦੇ ਮਾਮਲੇ ਸਣੇ ਹੋਰ ਕਿਸਾਨੀ ਮੰਗਾਂ ਦੇ ਹੱਲ ਲਈ ਧਰਨਾ ਦੇਣਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button