Harsimrat Kaur Badal : ਸਪੈਸ਼ਲ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ ‘ਤੇ ਹੁਣ CM ਮਾਨ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਏ ਹਨ। ਹੁਣ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ‘ਤੇ ਸੁਖਬੀਰ ਸਿੰਘ ਬਾਦਲ ਦੀ ਪਤਨੀ ਨੇ ਇਸ ਮੁੱਦੇ ਉਤੇ ਭਗਵੰਤ ਮਾਨ ਨੂੰ ਕਰੜੇ ਹੱਥੀ ਲਿਆ।
ਉਨ੍ਹਾਂ ਆਪਣੀ ਫੇਸਬੁਕ ਪੋਸਟ ਵਿਚ ਲਿਖਿਆ ਕਿ “ਮੈਨੂੰ ਯਕੀਨ ਹੀ ਨਹੀ ਆ ਰਿਹਾ ਕਿ ਦਸਮੇਸ਼ ਪਿਤਾ ਵੱਲੋਂ ਬਖਸ਼ੀ ਖ਼ਾਲਸਾਈ ਪਹਿਚਾਣ ਦੇ ਅਨਿੱਖੜਵੇਂ ਅੰਗ ਦਾਹੜਾ ਸਾਹਿਬ ਦੀ ਕਿਸੇ ਨਾਸਤਿਕ ਹੰਕਾਰੀ ਹੁਕਮਰਾਨ ਵੱਲੋਂ ਭਰੀ ਦੁਨੀਆ ਸਾਹਮਣੇ ਚਿੱਟੇ ਦਿਨ ਇਸ ਤਰਾਂ ਸ਼ਰ੍ਹੇਆਮ ਖਿੱਲੀ ਉਡਾਈ ਜਾਵੇ ਤੇ ਅਸੀ ਸਾਰੇ ਸਿੱਖ ਚੁੱਪ ਕਰਕੇ ਬੈਠ ਜਾਈਏ ? ਸਾਰੀ ਸੰਗਤ ਨੂੰ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਕੀ ਇਹ ਹੈ ਗੁਰੂ ਵੱਲੋ ਬਖਸ਼ੇ ਪਾਵਨ ਕਕਾਰ ਉਤੇ ਖਾਲਸਾਈ ਅਣਖ ਜਿਸ ਦੀ ਰਾਖੀ ਲਈ ਸਿੰਘ ਪੁੱਠੀਆਂ ਖੱਲਾਂ ਤੱਕ ਲਹਾ ਗਏ? ਕੀ ਦਸਮੇਸ਼ ਪਿਤਾ ਦੀ ਨਿਸ਼ਾਨੀ ਦੀ ਖੁੱਲੇ ਆਮ ਬੇਅਦਬੀ ਉਤੇ ਭੀ ਕੌਮ ਦਾ ਖੂਨ ਨਹੀ ਖੌਲਦਾ? ਜਾਂ ਫਿਰ ਹੁਣ ਇਹ ਖੂਨ ਸਿਰਫ਼ ਆਪਣੇ ਸਿਆਸੀ ਪੂਰਨ ਗੁਰਸਿੱਖ ਵਿਰੋਧੀਆਂ ਖਿਲਾਫ਼ ਕੂੜ ਪ੍ਰਚਾਰ ਕਰਨ ਲਈ ਹੀ ਖੌਲਦਾ ਹੈ? ਇਕ ਅਜਿਹਾ ਮੁੱਖ ਮੰਤਰੀ ਜੋ ਗੁਰੂ ਵੱਲੋਂ ਬਖਸ਼ਿਸ਼ ਕੀਤੇ ਕਕਾਰਾਂ ਵਿਚ ਯਕੀਨ ਹੀ ਨਾ ਰੱਖਦਾ ਹੋਏ, ਕੇਸਾਂ ਨੂੰ ਕਤਲ ਕਰਦਾ ਹੋਏ ਤੇ ਆਪਣੀ ਦਾਹੜੀ ਰੰਗ ਕੇ ਮੂੰਹ ਕਾਲਾ ਕਰਦਾ ਹੋਏ, ਆਪਣੇ ਨਾਮ ਨਾਲ ਸਿੰਘ ਲਾਉਣ ਵਿੱਚ ਭੀ ਸ਼ਰਮ ਮਹਿਸੂਸ ਕਰਦਾ ਹੋਏ, ਉਹ ਹੰਕਾਰੀ ਮੁੱਖ ਮੰਤਰੀ ਉਸ ਪੰਜਾਬ ਦੀ ਧਰਤੀ ਤੇ ਖਲੋ ਕੇ ਨਿਧੜਕ ਹੋ ਕੇ ਗੁਰੂ ਸਾਹਿਬਾਨ ਦੀ ਨਿਸ਼ਾਨੀ ਦਾਹੜਾ ਸਾਹਿਬ ਦਾ ਨਿਰਾਦਰ ਕਰ ਜਾਏ ਜਿਹੜਾ ਪੰਜਾਬ ਜਿਉਂਦਾ ਹੀ ਗੁਰਾਂ ਦੇ ਨਾਮ ਤੇ ਹੈ – ਜੇ ਇਹ ਸਭ ਕੁਝ ਬਰਦਾਸ਼ਤ ਕਰਕੇ ਭੀ ਕੌਮ ਤੇ ਇਸ ਦੇ ਆਗੂ ਕਾਇਰਾਨਾ ਚੁੱਪ ਧਾਰੀ ਬੈਠੇ ਹਨ ਤਾਂ ਮੈਨੂੰ ਇਹ ਸੋਚ ਕੇ ਸ਼ਰਮ ਆਉਂਦੀ ਹੈ ਕਿ ਇਹ ਲੋਕ ਆਪਣੇ ਆਪ ਨੂੰ ਗੁਰੂ ਦਾ ਸਿੱਖ ਭੀ ਅਖਵਾਉਦੇ ਹਨ। ਜਿਸ ਦਾਹੜਾ ਸਾਹਿਬ ਦੀ ਭਗਵੰਤ ਮਾਨ ਨੇ ਖਿੱਲੀ ਉਡਾਈ ਹੈ ਉਹ ਗੁਰੂ ਦੇ ਚਰਨਾਂ ਦੀ ਧੂੜ ਸਾਫ ਕਰੇ ਤਾਂ ਭੀ ਉਸ ਦਾ ਮਾਣ ਵਧਦਾ ਹੈ “ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍॥”। ਪਰ ਖੁਦ ਆਪਣੀ ਅਣਖ ਨੂੰ ਕਤਲ ਕਰਵਾਕੇ ਲਲਾਰੀ ਕੋਲੋ ਰੰਗਵਾਉਣ ਵਾਲੇ ਕਿਸੇ ਕਲਮੂੰਹੇੰ ਖੋਦੇ ਬੰਦੇ ਨੂੰ ਕੋਈ ਸ਼ਰਮਿੰਦਾ ਥੋਹੜੇ ਕਰ ਸਕਦਾ ਹੈ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.