Breaking NewsD5 specialIndiaNewsPunjabTop News

Haryana : Baljit Singh Daduwal ਨੂੰ ਮਿਲਣ ਜਾ ਰਹੇ Vijay Sampla ਨੂੰ ਕਿਸਾਨਾਂ ਨੇ ਰੋਕਿਆ

ਚੰਡੀਗੜ੍ਹ/ਸਿਰਸਾ : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਬੀਜੇਪੀ ਨੇਤਾਵਾਂ ਦਾ ਘਿਰਾਉ ਕਰ ਆਪਣੀ ਭੜਾਸ ਕੱਢ ਰਹੇ ਹਨ। ਉਥੇ ਹੀ ਹੁਣ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਅੱਜ ਉਸ ਸਮੇਂ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਸਨ।

🔴LIVE| ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਕੈਪਟਨ ਦਾ ਵੱਡਾ ਐਲਾਨ!

ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਦਾਦੂਵਾਲ ਦੇ ਡੇਰੇ ਤੋਂ ਦੋ ਕਿਲੋਮੀਟਰ, ਸਿਰਸਾ ਜ਼ਿਲ੍ਹੇ ਦੇ ਕੁਰੰਗਾਵਾਲੀ ਪਿੰਡ ‘ਚ ਰੋਕਿਆ। ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਗੁਰਦੁਆਰੇ ਨੂੰ ਘੇਰ ਕੇ ਬੈਠ ਗਏ ਹਨ। ਦੱਸ ਦਈਏ ਕਿ ਵਿਜੈ ਸਾਂਪਲਾ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਅਤੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨ ਜਾ ਰਹੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button