Breaking NewsD5 specialNewsPunjabTop News

HC ਦਾ DGP ਪੰਜਾਬ ਨੂੰ ਨਿਰਦੇਸ਼ – ਰਾਜਪੁਰਾ ‘ਚ ਕੈਦ ਕੀਤੇ ਗਏ ਬੀਜੇਪੀ ਨੇਤਾਵਾਂ ਨੂੰ ਦਿੱਤੀ ਜਾਵੇ ਸੁਰੱਖਿਆ

ਚੰਡੀਗੜ੍ਹ : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਬੀਜੇਪੀ ਨੇਤਾਵਾਂ ਦਾ ਘਿਰਾਉ ਕਰ ਆਪਣੀ ਭੜਾਸ ਕੱਢ ਰਹੇ ਹਨ। ਉਥੇ ਹੀ ਇਸ ਮਾਮਲੇ ‘ਚ ਸਖ਼ਤ ਐਕਸ਼ਨ ਲੈਂਦੇ ਹੋਏ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤਾ ਹੈ ਕਿ ਰਾਜਪੁਰਾ ‘ਚ ਕਿਸਾਨਾਂ ਦੁਆਰਾ ਗ਼ੈਰਕਾਨੂੰਨੀ ਰੂਪ ਨਾਲ ਕੈਦ ਕੀਤੇ ਗਏ ਬੀਜੇਪੀ ਨੇਤਾਵਾਂ ਨੂੰ ਸਮਰੱਥ ਸੁਰੱਖਿਆ ਦੇ ਨਾਲ ਬਾਹਰ ਕੱਢਿਆ ਜਾਵੇ।

🔴LIVE|ਕਿਸਾਨਾਂ ਨੇ ਬੰਧਕ ਬਣਾਏ ਭਾਜਪਾ ਆਗੂ,ਮਾਹੌਲ ਗਰਮ!ਪੂਰੇ ਸ਼ਹਿਰ ‘ਚ ਲਾਈ ਫੋਰਸ! ਕੇਜਰੀਵਾਲ ਦਾ ਵੱਡਾ ਐਲਾਨ!

ਇਸ ਮਾਮਲੇ ਦੀ ਸੁਣਵਾਈ ਦੇਰ ਰਾਤ 1 ਵਜੇ ਜਸਟਿਸ ਸੁਵੀਰ ਸਹਿਗਲ ਦੇ ਸਾਹਮਣੇ ਹੋਈ। ਸੁਣਵਾਈ ਤੋਂ ਬਾਅਦ ਸੁਵੀਰ ਸਹਿਗਲ ਨੇ ਸੂਬੇ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰ ਨਿਰਦੇਸ਼ ਦਿੱਤਾ ਪਟੀਸ਼ਨਰਾਂ ਨੂੰ ਸਮਰੱਥ ਸੁਰੱਖਿਆ ਦੇ ਨਾਲ ਬਾਹਰ ਕੱਢਿਆ ਜਾਵੇ। ਨਾਲ ਹੀ ਸੁਨਿਸਚਿਤ ਕੀਤਾ ਜਾਵੇ ਕਿ ਉਨ੍ਹਾਂ ਵਿਚੋਂ ਕਿਸੇ ਨੂੰ ਵੀ ਕੋਈ ਨੁਕਸਾਨ ਨਾ ਪੁੱਜੇ। ਕੋਰਟ ਨੇ ਇਹ ਆਦੇਸ਼ ਵੀ ਦਿੱਤਾ ਕਿ ਅੱਜ ਦੁਪਹਿਰ 2 ਵਜੇ ਕੋਰਟ ਦੇ ਸਾਹਮਣੇ ਇਸ ਮਾਮਲੇ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਦਿੱਲੀ ਤੋਂ ਆਈ ਵੱਡੀ ਖ਼ਸ਼ਖਬਰੀ , ਹਲਵਾਈਆਂ ਨੂੰ ਦੇ ਦਿੱਤੇ ਲੱਡੂਆਂ ਦੇ ਆਰਡਰ!

ਦੱਸ ਦੇਈਏ ਕੀ ਅੱਜ ਰਾਜਪੁਰਾ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ ਵਿਚ ਭਾਜਪਾ ਵੱਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇੱਥੇ ਵਿਸ਼ੇਸ਼ ਤੌਰ ’ਤੇ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭੂਪੇਸ਼ ਅਗਰਵਾਲ ਅਤੇ ਉਨ੍ਹਾਂ ਦੀ ਟੀਮ ਪਹੁੰਚੀ ਹੋਈ ਸੀ। ਭਾਜਪਾ ਵਲੋਂ ਸੱਦੀ ਗਈ ਇਸ ਮੀਟਿੰਗ ਦਾ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਇਸ ਮੀਟਿੰਗ ਨੂੰ ਨਾਕਾਮ ਕਰਨ ਲਈ ਵੱਡੀ ਗਿਣਤੀ ’ਚ ਕਿਸਾਨ ਇੱਥੇ ਪਹੁੰਚ ਗਏ ਅਤੇ ਭਾਜਪਾ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਆਗੂ ਦੇ ਗੰਨਮੈਨ ਵਲੋਂ ਕਿਸਾਨਾਂ ਨੂੰ ਰਿਵਾਲਵਰ ਦਿਖਾਈ ਗਈ, ਜਿਸ ਤੋਂ ਬਾਅਦ ਮਾਹੌਲ ਵਿਗੜ ਗਿਆ।

ਰਾਕੇਸ਼ ਟਿਕੇਤ ਨੇ ਸਵੇਰੇ ਹੀ ਕਰਤਾ ਵੱਡਾ ਐਲਾਨ!ਹਿੱਲੀ ਕੇਂਦਰ ਸਰਕਾਰ, ਕਿਸਾਨਾਂ ‘ਚ ਖੁਸ਼ੀ ਦੀ ਲਹਿਰ!

ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ’ਤੇ ਹਮਲਾ ਵੀ ਕੀਤਾ ਗਿਆ। ਉਧਰ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਪੁਲਸ ਵੀ ਵੱਡੀ ਗਿਣਤੀ ’ਚ ਉਥੇ ਪਹੁੰਚ ਗਈ ਅਤੇ ਕਿਸੇ ਤਰ੍ਹਾਂ ਭਾਜਪਾ ਆਗੂਆਂ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਿਆ। ਇਸ ਦੌਰਾਨ ਇਕ ਭਾਜਪਾ ਕੌਂਸਲਰ ਦੇ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸ ਤੋਂ ਬਾਅਦ ਭਾਜਪਾ ਆਗੂ ਕਿਸਾਨਾਂ ਤੋਂ ਬਚਣ ਲਈ ਨੇੜਲੇ ਘਰ ਵਿੱਚ ਵੜ ਗਏ ਜਿਥੋਂ ਪੁਲਸ ਪਾਰਟੀ ਨੇ ਬੜੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਗੱਡੀ ’ਚ ਬਿਠਾ ਕੇ ਲੈ ਜਾਣ ’ਚ ਕਾਮਯਾਬ ਹੋਏ।

‘ਆਪ’ ਨੇ ਕੱਢ ਲਿਆਂਦੀ ਚਿੱਟਾ ਵਿੱਕਣ ਦੀ ਵੀਡੀਓ,ਦੇਖਕੇ ਸਿਆਸੀ ਲੀਡਰ ਹੋਏ ਹੈਰਾਨ!ਖੋਲ੍ਹਤੇ ਪਾਰਟੀਆਂ ਦੇ ਕੱਚੇ ਚਿੱਠੇ!

ਬਾਅਦ ‘ਚ ਜ਼ਿਲ੍ਹਾ ਇੰਚਾਰਜ ਭੂਪੇਸ਼ ਅਗਰਵਾਲ ਦੇ ਘਰ ਦਾ ਕਿਸਾਨਾਂ ਵਲੋਂ ਘਿਰਾਓ ਕੀਤਾ ਜਾਂਦਾ ਹੈ, ਦੱਸ ਦੇਈਏ ਕਿ ਉਨ੍ਹਾਂ ਦੀ ਟੀਮ (ਭਾਜਪਾ ਨੇਤਾ) ਵੀ ਉਸੇ ਘਰ ‘ਚ ਕਿਸਾਨਾਂ ਵਲੋਂ ਨਜ਼ਰਬੰਦ ਕੀਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਭੂਪੇਸ਼ ਅਗਰਵਾਲ ਕਿਸਾਨਾਂ ਤੋਂ ਮੁਆਫੀ ਨਹੀਂ ਮੰਗ ਲੈਂਦੇ ਉਦੋਂ ਤੱਕ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button