PunjabTop News

Amritpal Singh ਦੇ ਸਾਥੀਆਂ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਅੱਜ

Amritpal Singh ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਬਸੰਤ ਸਿੰਘ ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।ਪਟੀਸ਼ਨ ‘ਚ ਰਾਸ਼ਟਰੀ ਸੁਰੱਖਿਆ ਐਕਟ NSA ਤਹਿਤ ਗ੍ਰਿਫਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋ: ਸਾਬਕਾ ਉਪ ਮੁੱਖ ਮੰਤਰੀ OP Soni ਨੂੰ ਅੱਜ ਕੀਤਾ ਜਾ ਸਕਦਾ ਅਦਾਲਤ ‘ਚ ਪੇਸ਼

NSA ਤਹਿਤ ਕੀਤੀ ਗਈ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਪਟੀਸ਼ਨਰਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਵਿੱਚ 18 ਮਾਰਚ ਤੋਂ ਕਾਰਵਾਈ ਸ਼ੁਰੂ ਕੀਤੀ ਗਈ ਸੀ। ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ‘ਤੇ NSA ਲਗਾ ਕੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਕਰਤਾਵਾਂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਖ਼ਿਲਾਫ਼ NSA ਤਹਿਤ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਵਿੱਚ ਆਪਣੀ ਨਜ਼ਰਬੰਦੀ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਪਟੀਸ਼ਨਰ ਨੇ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button