PunjabTop News

SGPC ਵੱਲੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਅੱਜ

Hearing on the petition filed by SGPC against the parole of Dera Sacha Sauda chief Ram Rahim today

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ। SGPC ਨੇ ਰਾਮ ਰਹੀਮ ਦੀ ਪੈਰੋਲ ਰੱਦ ਕੀਤੇ ਜਾਣ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੋਈ ਹੈ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ, ਪਰ ਕਿਸੇ ਤਕਨੀਕੀ ਕਾਰਨ ਕਰਕੇ ਉਨ੍ਹਾਂ ਨੇ ਪਟੀਸ਼ਨ ਵਾਪਸ ਲੈ ਲਈ ਸੀ।

Lakha Sidhana ਦੇ ਅੰਦੂਰਨੀ ਖ਼ੁਲਾਸੇ! ਅਫ਼ਸਰਾਂ ਅੱਗੇ ਝੁਕਿਆ CM Mann! Chandigarh Morcha ‘ਚ ਕਿਸ ਨੇ ਛੱਡੇ ਗੁੰਡੇ?

ਪਰ ਹੁਣ ਸ਼੍ਰੋਮਣੀ ਕਮੇਟੀ ਨੇ ਇੱਕ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button