Heavy Rains in Punjab: ਪੰਜਾਬ ਵਿਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਹੜ੍ਹ ਵਰਗੀ ਸਥਿਤੀ ਬਣਾ ਦਿੱਤੀ ਹੈ। ਪਟਿਆਲਾ ਸਮੇਤ ਕਈ ਇਲਾਕਿਆਂ ਨੂੰ ਹਾਈ ਅਲਰਟ ਤੇ ਰੱਖਿਆ ਗਿਆ ਹੈ। ਇਸੀ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ “ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ ‘ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ…ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ…।”
ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ ‘ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ…
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ…
— Bhagwant Mann (@BhagwantMann) July 9, 2023
ਉਥੇ ਹੀ ਦੂਜੇ ਪਾਸੇ ਜੱਲ ਸਰੋਤ ਮੰਤਰੀ ਮੀਤ ਹੇਅਰ ਨੇ ਵੀ ਟਵੀਟ ਕਰ ਕਿਹਾ ਕਿ “ਲਗਾਤਾਰ ਬਾਰਿਸ਼ ਕਾਰਨ ਜਲ ਭੰਡਾਰਾਂ ‘ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਉਤੇ ਜਲ ਸ੍ਰੋਤ ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕੀਤੀ ਗਈ ਹੈ। ਮੁੱਖ ਦਫਤਰ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਫੀਲਡ ਸਟਾਫ ਮੁਸਤੈਦੀ ਨਾਲ ਤਾਇਨਾਤ ਹੈ।”
ਲਗਾਤਾਰ ਬਾਰਿਸ਼ ਕਾਰਨ ਜਲ ਭੰਡਾਰਾਂ ‘ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਉਤੇ ਜਲ ਸ੍ਰੋਤ ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕੀਤੀ ਗਈ ਹੈ। ਮੁੱਖ ਦਫਤਰ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਫੀਲਡ ਸਟਾਫ ਮੁਸਤੈਦੀ ਨਾਲ ਤਾਇਨਾਤ ਹੈ।
— Gurmeet Singh Meet Hayer (@meet_hayer) July 9, 2023
ਮੁੱਖ ਮੰਤਰੀ ਦੀ ਹਿਦਾਇਤ ਤੋਂ ਬਾਅਦ ਮੰਤਰੀ ਮੀਤ ਹੇਅਰ ਨੇ ਸੀ.ਐਮ ਭਗਵੰਤ ਮਾਨ ਨੂੰ ਕਿਹਾ ਕਿ “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਉਤੇ ਸਟਾਫ ਫੀਲਡ ਵਿੱਚ ਤਾਇਨਾਤ ਹੈ ਅਤੇ ਮੈਂ ਖੁਦ ਥੋੜ੍ਹੀ ਦੇਰ ਤੱਕ ਸੰਗਰੂਰ ਜ਼ਿਲੇ ਦੇ ਸ਼ਹਿਰ ਖਨੌਰੀ ਵਿੱਖੇ ਘੱਗਰ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਵਾਂਗਾ। ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ ।”
ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਉਤੇ ਸਟਾਫ ਫੀਲਡ ਵਿੱਚ ਤਾਇਨਾਤ ਹੈ ਅਤੇ ਮੈਂ ਖੁਦ ਥੋੜ੍ਹੀ ਦੇਰ ਤੱਕ ਸੰਗਰੂਰ ਜ਼ਿਲੇ ਦੇ ਸ਼ਹਿਰ ਖਨੌਰੀ ਵਿੱਖੇ ਘੱਗਰ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਵਾਂਗਾ। ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ । https://t.co/hJGbYSVb2A
— Gurmeet Singh Meet Hayer (@meet_hayer) July 9, 2023
ਲਗਾਤਾਰ ਪੈ ਰਹੀ ਬਾਰਿਸ਼ ਨੇ ਪੰਜਾਬ ਵਿਚ ਪੰਜਾਬ ‘ਚ ਹੜ੍ਹਾਂ ਦਾ ਖਤਰਾ ਬਣਾ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਹਾਈ ਅਲਰਟ ਤੇ ਰੱਖੀਆ ਗਿਆ ਹੈ। ਪਟਿਆਲਾ ਸਮੇਤ ਕਈ ਇਲਾਕਿਆਂ ਨੂੰ ਹਾਈ ਅਲਰਟ ਤੇ ਰੱਖਿਆ ਗਿਆ ਹੈ। ਘੱਗਰ ਦਰਿਆ ਵਿਚ ਪਾਣੀ ਦਾ ਲੈਵਲ ਲਗਾਤਾਰ ਵੱਧਦਾ ਜਾ ਰਿਹਾ। ਬਿਆਸ ਦਰਿਆ ਵੀ ਖਤਰੇ ਦੇ ਨਿਸ਼ਾਨ ਦੇ ਉਪਰ ਤੋਂ ਵੱਗ ਰਿਹਾ। ਹਲਾਂਕਿ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅਲਰਟ ਤੇ ਹੈ। ਹੜ੍ਹ ਵਰਗੇ ਹਾਲਾਤ ਨਾਲ ਨਿਜੀਠਨ ਲਈ ਪ੍ਰਸ਼ਾਸ਼ਨ ਨੇ ਹਰ ਮੁੱਕਮਲ ਤਿਆਰੀ ਕਰ ਰੱਖੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.