PunjabTop News

Heavy Rains in Punjab: ਭਾਰੀ ਬਾਰਿਸ਼ ਕਰਕੇ ਪੰਜਾਬ ਵਿਚ ਹਾਈ ਅਲਰਟ, ਸੁਖਨਾ ਝੀਲ ਦੇ ਫਲੱਡ ਗੇਟ ਖੁਲ੍ਹੇ

Heavy Rains in Punjab: ਲਗਾਤਾਰ ਪੈ ਰਹੀ ਬਾਰਿਸ਼ ਨੇ ਪੰਜਾਬ ਵਿਚ ਪੰਜਾਬ ‘ਚ ਹੜ੍ਹਾਂ ਦਾ ਖਤਰਾ ਬਣਾ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਹਾਈ ਅਲਰਟ ਤੇ ਰੱਖੀਆ ਗਿਆ ਹੈ। ਪਟਿਆਲਾ ਸਮੇਤ ਕਈ ਇਲਾਕਿਆਂ ਨੂੰ ਹਾਈ ਅਲਰਟ ਤੇ ਰੱਖਿਆ ਗਿਆ ਹੈ। ਘੱਗਰ ਦਰਿਆ ਵਿਚ ਪਾਣੀ ਦਾ ਲੈਵਲ ਲਗਾਤਾਰ ਵੱਧਦਾ ਜਾ ਰਿਹਾ। ਬਿਆਸ ਦਰਿਆ ਵੀ ਖਤਰੇ ਦੇ ਨਿਸ਼ਾਨ ਦੇ ਉਪਰ ਤੋਂ ਵੱਗ ਰਿਹਾ। ਹਲਾਂਕਿ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅਲਰਟ ਤੇ ਹੈ। ਹੜ੍ਹ ਵਰਗੇ ਹਾਲਾਤ ਨਾਲ ਨਿਜੀਠਨ ਲਈ ਪ੍ਰਸ਼ਾਸ਼ਨ ਨੇ ਹਰ ਮੁੱਕਮਲ ਤਿਆਰੀ ਕਰ ਰੱਖੀ ਹੈ।

ਮੀਂਹ ਨੇ ਤੋੜੇ ਸਾਰੇ ਰਿਕਾਰਡ, ਪਾਣੀ ‘ਚ ਰੁੜੇ ਮਕਾਨ, ਨਦੀ-ਨਾਲਿਆਂ ‘ਚ ਆਇਆ ਹੜ੍ਹ! D5 Channel Punjabi

ਉਥੇ ਹੀ ਦੂਜੇ ਪਾਸੇ ਸੁਖਨਾ ਝੀਲ ਦੇ ਫਲੱਡ ਗੇਟ ਖੁਲ੍ਹੇ ਗਏ ਹਨ। ਪਾਣੀ ਦਾ ਪੱਧਰ ਲਗਾਤਾਰ ਵੱਧਣ ਕਰਕੇ ਫਲੱਡ ਗੇਟ ਖੋਲ੍ਹਣੇ ਪੈ ਰਹੇ ਹਨ। ਮੌਸਮ ਵਿਭਾਗ ਨੇ ਪੰਜਾਬ ‘ਚ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਨੇਰੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਵਿੱਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਫਿਰ ਭਖਿਆ ਗੁਰਬਾਣੀ ਪ੍ਰਸਾਰਣ ਮਾਮਲਾ, ਜਥੇਦਾਰ ਨੇ ਸੱਦਿਆ ਮੁੱਖ ਮੰਤਰੀ, ਆਖ਼ਰੀ ਚੇਤਾਵਨੀ! D5 Channel Punjabi

ਉਧਰ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਪ੍ਰਸ਼ਾਸਨ ਤੇ ਸਾਰੀ ਟੀਮਾਂ ਰੈੱਡ ਅਲਰਟ ‘ਤੇ ਹਨ।

ਲੁਧਿਆਣਾ ‘ਚ ਕਰੀਬ 5 ਘੰਟੇ ਦੇ ਮੀਂਹ ਤੋਂ ਬਾਅਦ ਬੁੱਢਾ ਨਾਲਾ ‘ਚ ਪਾੜ ਪੈਣ ਕਾਰਨ ਕਰੀਬ 250 ਝੌਂਪੜੀਆਂ ਪਾਣੀ ‘ਚ ਡੁੱਬ ਗਈਆਂ। ਭਾਰੀ ਮੀਂਹ ਕਾਰਨ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ ਜਿਸ ਕਾਰਨ ਲੋਕਾਂ ਦੀਆਂ ਦੁਕਾਨਾਂ ਤੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button