PunjabTop News

High Court Chandigarh : ਜਾਣੋ ਹਾਈਕੋਰਟ ਨੇ ਕਿਉਂ ਕਿਹਾ ਪੰਜਾਬ ਸਰਕਾਰ ਨੂੰ 1 ਹਫ਼ਤੇ ‘ਚ 5 ਕਰੋੜ ਜਮ੍ਹਾਂ ਕਰਵਾਉਣ ਲਈ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1 ਹਫ਼ਤੇ ‘ਚ 5 ਕਰੋੜ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਇੱਕ ਉਦਯੋਗਿਕ ਇਕਾਈ ਵੱਲੋਂ 13.73 ਕਰੋੜ ਰੁਪਏ ਦੇ ਨੁਕਸਾਨ ਦਾ ਦਾਅਵਾ ਕਰਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ “ਨਰਮ” ਹੋਣ ਲਈ ਫਟਕਾਰ ਲਾਈ ਹੈ। ਕੰਪਨੀ ਦਾ ਕਹਿਣਾ ਹੈ ਕਿ ਪਿਛਲੇ 3 ਮਹੀਨਿਆਂ ਤੋਂ ਉਨ੍ਹਾਂ ਦੀ ਕੰਪਨੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਧਰਨੇ ਨੂੰ ਚੁੱਕਣ ‘ਚ ਨਾਕਾਮ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਬੈਂਚ ਨੇ ਰਾਜ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਹਾਈ ਕੋਰਟ ਰਜਿਸਟਰੀ ਵਿੱਚ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਨਹੀਂ ਦੇਖਿਆ ਹੋਣਾ CM Mann ਦਾ ਆਹ ਰੂਪ, Mansa Court ‘ਚ ਪੇਸ਼ ਹੋਣ ਤੋਂ ਬਾਅਦ ਧਮਾਕੇਦਾਰ ਬਿਆਨ| D5 Channel Punjabi

ਇਸ ਦੇ ਲਈ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਇੱਕ ਹਫ਼ਤੇ ਦੀ ਸਮਾਂ ਸੀਮਾ ਤੈਅ ਕੀਤੀ ਹੈ। ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਅਤੇ ਇੱਕ ਹੋਰ ਪਟੀਸ਼ਨਕਰਤਾ ਵੱਲੋਂ ਰਾਜ ਅਤੇ ਹੋਰ ਪ੍ਰਤੀਵਾਦੀਆਂ ਦੇ ਖਿਲਾਫ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਮਾਮਲਾ ਜਸਟਿਸ ਭਾਰਦਵਾਜ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਕੰਪਨੀ ਨੇ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਕੋਲ ਵਾਤਾਵਰਨ ਕਲੀਅਰੈਂਸ ਸਰਟੀਫਿਕੇਟ ਅਤੇ ਹੋਰ ਸਾਰੇ ਦਸਤਾਵੇਜ਼ ਮੌਜੂਦ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੰਪਨੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ । ਮਾਮਲੇ ਦੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button