PunjabTop News

ਚੰਡੀਗੜ੍ਹ ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਸਰਗਰਮ ਮਾਨ ਸਰਕਾਰ, ਕੇਂਦਰ ਤੋਂ ਕੀਤੀ ਵਿਸ਼ੇਸ਼ ਉਡਾਣਾਂ ਦੀ ਮੰਗ

ਪੰਜਾਬ ਸਰਕਾਰ ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਵਿਸ਼ੇਸ਼ ਉਡਾਣਾਂ ਚਲਾਉਣ ਦੀ ਅਪੀਲ ਕੀਤੀ। ਉਥੇ ਹੀ NRI ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਥਿਤੀ ਬਾਰੇ ਜਾਣੂ ਕਰਾਇਆਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸਾਰੇ ਪੰਜਾਬੀ ਜਲਦੀ ਹੀ ਸੁਰੱਖਿਅਤ ਘਰ ਵਾਪਸ ਆ ਜਾਣਗੇ। NRI ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2600042, 0172-2600043 ਅਤੇ ਵ੍ਹਾਟਸਐਪ ਨੰਬਰ 94787-79112 ਸਹਾਇਤਾ ਲਈ ਜਾਰੀ ਕੀਤੇ ਗਏ ਹਨ।ਮੰਤਰੀ ਰਵਜੋਤ ਨੇ ਕਿਹਾ ਕਿ ਉਡਾਣਾਂ ਦੀ ਗਿਣਤੀ ਘਟਣ ਕਾਰਨ, ਬਹੁਤ ਸਾਰੀਆਂ ਏਅਰਲਾਈਨਾਂ ਕਿਰਾਏ ਵਿੱਚ ਭਾਰੀ ਵਾਧਾ ਕਰ ਰਹੀਆਂ ਹਨ। ਉਨ੍ਹਾਂ ਇਨ੍ਹਾਂ ਰੂਟਾਂ ‘ਤੇ ਕਿਰਾਏ ਨਿਯੰਤਰਣ ਲਾਗੂ ਕਰਨ ਅਤੇ ਵਿਸ਼ੇਸ਼ ਰਾਹਤ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੇ ਸੂਬਾ ਸਰਕਾਰ ਨੂੰ ਭਰੋਸਾ ਦਿੱਤਾ ਕਿ ਚਿੰਤਾਵਾਂ ਨੂੰ ਪਹਿਲ ਦੇ ਆਧਾਰ ‘ਤੇ ਦੂਰ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button