Press ReleasePunjabTop News

ਸੂਬੇ ਦੇ 17 ਜ਼ਿਲ੍ਹਿਆਂ ‘ਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2.91  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

Hon'ble Government endeavors to uplift the standard of living of Scheduled Castes, Backward Classes and other poor sections of society.

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ 2.91  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
Preneet Kaur ਹੋਵੇਗੀ BJP ’ਚ ਸ਼ਾਮਲ? ਕੈਮਰੇ ਸਾਹਮਣੇ ਦਿੱਤਾ ਪਾਰਟੀ ਨੂੰ ਜੁਆਬ! | D5 Channel Punjabi

ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ,  ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button