Breaking NewsD5 specialNewsPoliticsPunjab

ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ

ਨਵੀਂ ਦਿੱਲੀ : ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੇ ਨਾਲ ਉਨ੍ਹਾਂ ਦੇ ਜਥੇ ਦੇ 21 ਮੈਂਬਰ ਅੱਜ ਕੋਰੋਨਾ ਪੌਜ਼ੀਟਿਵ ਮਿਲੇ ਹਨ।

🔴 LIVE 🔴ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ‘ਚ ਬਣ ਰਹੇ ਨੇ ਥਾਣੇ | ਕਿਉਂ ਰਾਗੀ ਸਿੰਘ ਚਲਾਉਣ ਰਿਕਸ਼ਾ?

ਇਸ ਦੀ ਪੁਸ਼ਟੀ ਖ਼ੁਦ ਭਾਈ ਦਾਦੂਵਾਲ ਨੇ ਪੱਤਰਕਾਰ ਨਾਲ ਗੱਲ ਕਰਦਿਆਂ ਕੀਤੀ। ਤਲਵੰਡੀ ਸਾਬੋ ਸਬ ਡਵੀਜ਼ਨ ਨਾਲ ਲਗਦਾ ਹਰਿਆਣਾ ਵਿਚਲੇ ਉਨ੍ਹਾਂ ਦੇ ਮੁੱਖ ਅਸਥਾਨ ਗੁਰਦੁਆਰਾ ਗ੍ਰੰਥਸਰ ਦਾਦੂ ਨੂੰ ਇਕਾਂਤਵਾਸ ਕੇਂਦਰ ‘ਚ ਤਬਦੀਲ ਕਰ ਦਿੱਤਾ ਗਿਆ ਹੈ।ਭਾਈ ਦਾਦੂਵਾਲ ਨੇ ਪਿਛਲੇ ਦਿਨਾਂ ਚ ਆਪਣੇ ਸੰਪਰਕ ‘ਚ ਆਈਆਂ ਸੰਗਤਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।

ਕੈਪਟਨ ਦੇ ਸ਼ਹਿਰ ‘ਚ ਛੱਲੀ ਵਾਂਗ ਕੁੱਟੇ ਮਾਸਟਰ ਮੋਟੀਵੇਟਰ

ਦੱਸ ਦਈਏ ਕਿ ਉਨ੍ਹਾਂ ਨੂੰ 13 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਚੁਣਿਆ ਗਿਆ ਸੀ। ਉਨ੍ਹਾਂ ਨੇ ਵਿਰੋਧੀ ਉਮੀਦਵਾਰ ਜਸਬੀਰ ਸਿੰਘ ਖਾਲਸਾ ਨੂੰ ਦੋ ਵੋਟਾਂ ਦੇ ਫਰਕ ਨਾਲ ਹਰਾਇਆ। ਜਥੇਦਾਰ ਦਾਦੂਵਾਲ ਨੂੰ 19 ਜਦਕਿ ਸ੍ਰੀ ਖਾਲਸਾ ਨੂੰ 17 ਵੋਟਾਂ ਪਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button