ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ ਬੇਟੇ ਦੀ ਪਹਿਲੀ ਬਰਸੀ ਅਤੇ ਉਸ ਦੀ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈ ਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23 ਤੋਂ 28 ਜੂਨ ਤੱਕ ਜ਼ਮਾਨਤ ‘ਤੇ ਰਹੇਗਾ।ਉਸ ਨੂੰ 29 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।
ਹਾਲਾਂਕਿ ਜ਼ਮਾਨਤ ਦੇ ਸਮੇਂ ਦੌਰਾਨ ਉਹ ਸ਼ਹਿਰ ਤੋਂ ਬਾਹਰ ਨਹੀਂ ਜਾ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣਾ ਫ਼ੋਨ ਨੰਬਰ ਵੀ ਪੁਲਿਸ ਨਾਲ ਸਾਂਝਾ ਕਰਨਾ ਹੋਵੇਗਾ। ਜੇਕਰ ਉਹ ਕਿਸੇ ਵੀ ਤਰ੍ਹਾਂ ਦਾ ਨਿਯਮ ਤੋੜਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿਜੀਲੈਂਸ ਬਿਊਰੋ ਨੇ ਕਰਨਾਲ ਦੇ ਰਹਿਣ ਵਾਲੇ ਇਕ ਠੇਕੇਦਾਰ ਦੀ ਸ਼ਿਕਾਇਤ ‘ਤੇ ਪਿਛਲੇ ਸਾਲ 21 ਜੂਨ ਨੂੰ ਉਸ ਨੂੰ ਗ੍ਰਿਫਤਾਰ ਕੀਤਾ ਸੀ। ਠੇਕੇਦਾਰ ਨੇ ਪੋਪਲੀ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀ ਬਿੱਲ ਕਲੀਅਰ ਕਰਨ ਲਈ ਇੱਕ ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਇਹ ਬਿੱਲ ਕਾਂਗਰਸ ਸਰਕਾਰ ਵੇਲੇ ਨਵਾਂਸ਼ਹਿਰ ਵਿੱਚ 7 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਨਾਲ ਸਬੰਧਤ ਸਨ। ਉਸ ਸਮੇਂ ਉਕਤ ਅਧਿਕਾਰੀ ਸੀਵਰੇਜ ਬੋਰਡ ‘ਚ ਸੀ.ਈ.ਓ ਦੇ ਅਹੁਦੇ ‘ਤੇ ਤਾਇਨਾਤ ਸੀ, ਦੋਸ਼ੀ ਅਧਿਕਾਰੀ ਨੇ ਇਕ ਫੀਸਦੀ ਦੇ ਹਿਸਾਬ ਨਾਲ 7 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ |
ਠੇਕੇਦਾਰ ਸੰਜੇ ਕੁਮਾਰ ਨੇ ਦੱਸਿਆ ਕਿ ਇਸ ਵਿੱਚੋਂ ਸਾਢੇ ਤਿੰਨ ਲੱਖ ਰੁਪਏ ਜਨਵਰੀ 2022 ਵਿੱਚ ਸੰਜੇ ਪੋਪਲੀ ਨੂੰ ਦੇ ਦਿੱਤੇ ਸਨ ਪਰ ਪਿਛਲੇ ਕੁਝ ਸਮੇਂ ਤੋਂ ਉਹ ਬਾਕੀ ਦੇ ਸਾਢੇ ਤਿੰਨ ਲੱਖ ਰੁਪਏ ਦੇਣ ਲਈ ਦਬਾਅ ਪਾ ਰਿਹਾ ਸੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.