PunjabTop News

IG ਦੇ ਨਾਮ ਤੇ ਰਿਸ਼ਵਤਖੋਰੀ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਦੇ ਕੋਟਕਪੂਰਾ ਸਦਰ ਥਾਣੇ ਵਿੱਚ ਐਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਤਲ ਕੇਸ ‘ਚ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਸ ਵਿੱਚ ਡੀਐਸਪੀ ਸੁਸ਼ੀਲ ਕੁਮਾਰ ਸਮੇਤ ਐਸਪੀ ਇਨਵੈਸਟੀਗੇਸ਼ਨ, ਆਈਜੀ ਦਫ਼ਤਰ ਫਰੀਦਕੋਟ ਦੀ ਆਰਟੀਆਈ ਸ਼ਾਖਾ ਦੇ ਇੰਚਾਰਜ ਐਸਆਈ ਖੇਮ ਚੰਦ ਪਰਾਸ਼ਰ ਅਤੇ 2 ਵਿਅਕਤੀਆਂ ਦੇ ਨਾਮ ਸ਼ਾਮਲ ਹਨ।ਸੂਤਰਾਂ ਅਨੁਸਾਰ 7 ਨਵੰਬਰ 2019 ਨੂੰ ਗਊਸ਼ਾਲਾ ਕੋਟਸੁਖੀਆ ਦੇ ਸੰਤ ਬਾਬਾ ਦਿਆਲ ਦਾਸ ਦੀ ਮੌਤ ਹੋ ਗਈ ਸੀ।
ਦੋਸ਼ ਹੈ ਕਿ ਇਸੇ ਮਾਮਲੇ ਵਿੱਚ ਹਰਕਾ ਦਾਸ ਡੇਰੇ ਦੇ ਮੁਖੀ ਬਾਬਾ ਗਗਨ ਦਾਸ ਨੂੰ ਅਫਸਰਾਂ ਨੇ ਡਰਾ ਧਮਕਾ ਕੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ ’ਤੇ 50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 35 ਲੱਖ ਰੁਪਏ ਵਿੱਚ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button