
ਚੰਡੀਗੜ੍ਹ : ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਮਾਈਨਿੰਗ ਠੇਕੇਦਾਰ ਰਾਕੇਸ਼ ਚੌਧਰੀ ਨੂੰ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਰਾਕੇਸ਼ ਨੂੰ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਨੇੜਿਓਂ ਕਾਬੂ ਕੀਤਾ ਗਿਆ ਸੀ। ਉਸਦੀ ਗ੍ਰਿਫਤਾਰੀ ਤੋਂ ਤੁਰੰਤ ਬਾਅਦ, ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਕਿ “ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।” #ਇਨਕਲਾਬ ਜ਼ਿੰਦਾਬਾਦ”
Dera Premi ਦੇ ਕਾਤਲਾਂ ਦਾ Encounter, Police ਨਾਲ ਸਿੱਧਾ ਮੁਕਾਬਲਾ | D5 Channel Punjabi
ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਚੌਧਰੀ ਦੇ ਮਾਈਨਿੰਗ ਠੇਕੇਦਾਰ ਦੇ ਕਾਰਜਕਾਲ ਦੌਰਾਨ ਨੰਗਲ ਖੇਤਰ ਵਿੱਚ ਵੱਡੇ ਪੱਧਰ ’ਤੇ ਨਾਜਾਇਜ਼ ਮਾਈਨਿੰਗ ਦੇਖੀ ਗਈ ਸੀ। ਚੌਧਰੀ ਨੂੰ ਜ਼ਿਲ੍ਹੇ ਵਿੱਚ 2019 ਵਿੱਚ ਕਰੀਬ 10 ਖੱਡਾਂ ਦਾ ਠੇਕਾ ਮਿਲਿਆ ਸੀ, ਜਿਸ ਦੀ ਮਿਆਦ ਮਾਰਚ 2023 ਵਿੱਚ ਖ਼ਤਮ ਹੋਣੀ ਸੀ।
Biggest Ever Crack down on Illegal Mining Mafia.
In a major crackdown on Illegal Mining Mafia, Ropar Police has arrested Kingpin of illegal mining during last many years Rakesh Chaudhry on complaint of Mining Department. #InquilaabZindabaad
— Harjot Singh Bains (@harjotbains) November 11, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.