ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਇਹ ਮੈਚ 168 ਦੌੜਾਂ ਨਾਲ ਜਿੱਤ ਲਿਆ। ਇਸ ਮੈਚ ਨੂੰ ਜਿੱਤਣ ਦੇ ਨਾਲ ਹੀ ਭਾਰਤੀ ਟੀਮ ਨੇ ਸੀਰੀਜ਼ ਵੀ 2-1 ਨਾਲ ਜਿੱਤ ਲਈ ਹੈ। ਭਾਰਤ ਨੇ ਇਸ ਮੈਚ ਵਿੱਚ ਨਿਊਜ਼ੀਲੈਂਡ ਦੇ ਸਾਹਮਣੇ 235 ਦੌੜਾਂ ਦਾ ਟੀਚਾ ਰੱਖਿਆ ਸੀ। ਜਿਸ ਦੇ ਜਵਾਬ ‘ਚ ਕੀਵੀ ਦੀ ਪੂਰੀ ਟੀਮ 12.1 ਓਵਰਾਂ ‘ਚ ਸਿਰਫ 66 ਦੌੜਾਂ ‘ਤੇ ਹੀ ਢੇਰ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਟੀ-20 ਕ੍ਰਿਕਟ ਦੇ ਇਤਿਹਾਸ ਵਿੱਚ ਭਾਰਤੀ ਟੀਮ ਦੀ ਇਹ ਸਭ ਤੋਂ ਵੱਡੀ ਜਿੱਤ ਹੈ।ਇਸ ਮੈਚ ਵਿੱਚ ਭਾਰਤ ਲਈ ਗੇਂਦਬਾਜ਼ੀ ਕਰਦੇ ਹੋਏ ਕਪਤਾਨ ਹਾਰਦਿਕ ਪੰਡਯਾ ਨੇ ਸਭ ਤੋਂ ਵੱਧ 4 ਵਿਕਟਾਂ ਆਪਣੇ ਨਾਮ ਕੀਤੀਆਂ। ਹਾਰਦਿਕ ਤੋਂ ਇਲਾਵਾ ਉਮਰਾਨ ਮਲਿਕ, ਅਰਸ਼ਦੀਪ ਅਤੇ ਸ਼ਿਵਮ ਮਾਵੀ ਨੇ 2-2 ਵਿਕਟਾਂ ਆਪਣੇ ਨਾਂ ਕੀਤੀਆਂ। ਭਾਰਤ ਵਲੋਂ ਇਸ ਮੈਚ ‘ਚ ਸ਼ੁਭਮਨ ਗਿੱਲ ਨੇ ਕੀਵੀ ਗੇਂਦਬਾਜ਼ਾਂ ‘ਤੇ ਤਬਾਹੀ ਮਚਾਈ। ਗਿੱਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਜੜਿਆ।ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਗਿੱਲ ਦਾ ਇਹ ਪਹਿਲਾ ਸੈਂਕੜਾ ਹੈ। ਗਿੱਲ ਨੇ ਇਸ ਮੈਚ ਵਿੱਚ 63 ਗੇਂਦਾਂ ਵਿੱਚ 126 ਦੌੜਾਂ ਦੀ ਪਾਰੀ ਖੇਡੀ। ਗਿੱਲ ਨੇ 126 ਦੌੜਾਂ ਦੀ ਆਪਣੀ ਪਾਰੀ ਵਿੱਚ 12 ਚੌਕੇ ਤੇ 7 ਛੱਕੇ ਲਾਏ। ਗਿੱਲ ਨੇ 54 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਵਨਡੇ ਤੋਂ ਬਾਅਦ ਹੁਣ ਟੀ-20 ‘ਚ ਵੀ ਗਿੱਲ ਦੀ ਜ਼ਬਰਦਸਤ ਫਾਰਮ ਦੇਖਣ ਨੂੰ ਮਿਲ ਰਹੀ ਹੈ ਅਤੇ ਉਸ ਨੇ ਕੀਵੀ ਗੇਂਦਬਾਜ਼ਾਂ ਦੀ ਜ਼ਬਰਦਸਤ ਟੱਕਰ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.