ਮਣੀਪੁਰ : 3 ਮਈ ਨੂੰ ਇੱਕ ਵਿਦਿਆਰਥੀ ਸੰਗਠਨ ਨੇ ਮਣੀਪੁਰ ਵਿੱਚ ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਕਬਾਇਲੀ ਅੰਦੋਲਨ ਦੌਰਾਨ ਹਿੰਸਾ ਭੜਕ ਗਈ, ਜਿਸ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਅਤੇ ਪੂਰੇ ਮਣੀਪੁਰ ਵਿੱਚ ਅਗਲੇ ਪੰਜ ਦਿਨਾਂ ਲਈ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਭਾਰਤੀ ਮਹਿਲਾ ਮੁੱਕੇਬਾਜ਼ ਮੈਰੀਕਾਮ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ।
My state Manipur is burning, kindly help @narendramodi @PMOIndia @AmitShah @rajnathsingh @republic @ndtv @IndiaToday pic.twitter.com/VMdmYMoKqP
— M C Mary Kom OLY (@MangteC) May 3, 2023
ਮੈਰੀਕਾਮ ਨੇ ਦੇਰ ਰਾਤ ਕਰੀਬ 3.45 ਵਜੇ ਟਵੀਟ ਕੀਤਾ, “ਮੇਰਾ ਰਾਜ ਮਨੀਪੁਰ ਸੜ ਰਿਹਾ ਹੈ। ਕਿਰਪਾ ਕਰਕੇ ਮਦਦ ਕਰੋ।” ਇਸ ਟਵੀਟ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪ੍ਰਧਾਨ ਮੰਤਰੀ ਦਫਤਰ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਟੈਗ ਕਰਦੇ ਹੋਏ ਮਨੀਪੁਰ ‘ਚ ਅੱਗਜ਼ਨੀ ਦੀ ਫੋਟੋ ਸ਼ੇਅਰ ਕੀਤੀ ਹੈ।
My humble appeal to everyone in the State to cooperate with the Government in maintaining peace & harmony at this hour. pic.twitter.com/qViqbuflWr
— N.Biren Singh (@NBirenSingh) May 4, 2023
ਉਥੇ ਹੀ ਦੂਜੇ ਪਾਸੇ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਸੂਬੇ ਵਿਚ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ “ਦੋ ਭਾਈਚਾਰਿਆਂ ਵਿਚਕਾਰ ਪ੍ਰਚਲਿਤ ਗਲਤਫਹਿਮੀ” ਦਾ ਨਤੀਜਾ ਹਨ ਅਤੇ ਰਾਜ ਦੇ ਲੋਕਾਂ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
केंद्रीय गृह मंत्री अमित शाह ने मणिपुर के मुख्यमंत्री एन. बीरेन सिंह से बात की है और राज्य में स्थिति का जायजा लिया है, जहां जनजातीय समूहों द्वारा कई जिलों में रैलियां निकालने के बाद कानून व्यवस्था बाधित हुई है। RAF की कुछ कंपनियों को राज्य में भेजा गया है। हालांकि स्थिति को… pic.twitter.com/PDgMzcaQIn
— ANI_HindiNews (@AHindinews) May 4, 2023
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ ਜਿੱਥੇ ਕਬਾਇਲੀ ਸਮੂਹਾਂ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਨ ਤੋਂ ਬਾਅਦ ਅਮਨ-ਕਾਨੂੰਨ ਵਿੱਚ ਵਿਘਨ ਪਿਆ ਹੈ। ਆਰਏਐਫ ਦੀਆਂ ਕੁਝ ਕੰਪਨੀਆਂ ਰਾਜ ਵਿੱਚ ਭੇਜੀਆਂ ਗਈਆਂ ਹਨ। ਹਾਲਾਂਕਿ, ਸਥਿਤੀ ਨੂੰ ਕਾਬੂ ਕਰਨ ਲਈ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਫੌਜ ਅਤੇ ਅਰਧ ਸੈਨਿਕ ਬਲ ਉੱਥੇ ਤਾਇਨਾਤ ਹਨ। ਫਿਲਹਾਲ ਮਣੀਪੁਰ ਵਿਚ 144 ਧਾਰਾਂ ਲਾਗੂ ਹੈ ‘ਤੇ ਇੰਟਰਨੈਟ ਵਿਵਸਥਾ ਵੀ 5 ਦਿਨਾਂ ਲਈ ਬੰਦ ਕਰ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.