Breaking NewsD5 specialNewsSportsTop News

IPL ਮੈਚ ਰੋਕਣ ਦੇ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦਾ ਅਸਰ ਆਈਪੀਐਲ (IPL) ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਬੀਤੇ ਦਿਨ ਕੋਲਕਾਤਾ ਦੇ ਦੋ ਖਿਡਾਰੀ ਕੋਰੋਨਾ ਪੌਜੀਟਿਵ ਪਾਏ ਸਨ, ਜਿਸ ਤੋਂ ਬਾਅਦ ਬੀਤੇ ਦਿਨ ਹੋਣ ਵਾਲੇ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਬੈਂਗਲੁਰੂ ਮੈਚਾਂ ਨੂੰ ਰੱਦ ਕਰ ਦਿੱਤਾ ਗਿਆ ਸੀ।ਅੱਜ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰਕਿੰਗਜ਼ ਵਿਚਾਲੇ ਬੁੱਧਵਾਰ ਨੂੰ ਦਿੱਲੀ ’ਚ ਹੋਣ ਵਾਲੇ ਮੈਚ ਨੂੰ ਵੀ ਮੁਲਤਵੀ ਕਰ ਦਿੱਤਾ ।ਗਿਆ ਹੈ। ਇਸ ਵਿਚਾਲੇ ਆਈ. ਪੀ. ਐੱਲ. 2021 ਨੂੰ ਰੱਦ ਕਰਨ ਦੀ ਮੰਗ ਹੋ ਰਹੀ ਹੈ ਜਿਸ ਦੇ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਨੂੰ ਜਨਹਿੱਤ ’ਚ ਬਦਲ ਦਿੱਤਾ ਗਿਆ ਹੈ।

ਹੁਣੇ ਹੁਣੇ ਆਈ ਵੱਡੀ ਖ਼ਬਰ !ਆਇਆ ਮੁੱਖ ਮੰਤਰੀ ਦਾ ਵੱਡਾ ਬਿਆਨ !ਖੁਸ਼ ਕਰਤੇ ਪੰਜਾਬ ਦੇ ਲੋਕ, ਸਿਹਤ ਮੰਤਰੀ ਵੀ ਹੈਰਾਨ !

ਵਕੀਲ ਕਰਨ ਠੁਕਰਾਲ ਤੇ ਸਮਾਜਿਕ ਕਾਰਜਕਰਤਾ ਇੰਦਰ ਮੋਹਨ ਸਿੰਘ ਨੇ ਆਈ. ਪੀ. ਐੱਲ. 2021 ’ਤੇ ਤੁਰੰਤ ਰੋਕ ਲਾਉਣ ਲਈ ਦਿੱਲੀ ਹਾਈ ਕੋਰਟ ’ਤੇ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਜਿਹੇ ਸਮੇਂ ’ਚ ਦਿੱਲੀ ’ਚ ਆਈ. ਪੀ. ਐੱਲ. ਮੈਚ ਕਰਵਾਉਣਾ ਸਹੀ ਨਹੀਂ ਹੈ, ਖ਼ਾਸ ਕਰਕੇ ਉਦੋਂ ਜਦੋਂ ਹਸਪਤਾਲਾਂ ’ਚ ਬੈੱਡ, ਆਕਸੀਜਨ ਤੇ ਜ਼ਰੂਰੀ ਦਵਾਈਆਂ ਦੀ ਕਮੀ ਹੈ ਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਦਾ ਅੰਤਿਮ ਸਸਕਾਰ ’ਚ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ ਪਟੀਸ਼ਨ ’ਤੇ ਦਿੱਲੀ ’ਚ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਅਰੁਣ ਜੇਟਲੀ ਸਟੇਡੀਅਮ ਨੂੰ ਕੋਵਿਡ ਕੇਅਰ ਸੈਂਟਰ ’ਚ ਬਦਲਣ ਦੀ ਮੰਗ ਵੀ ਕੀਤੀ ਹੈ। ਦੱਸ ਦਈਏ ਕਿ ਦਿੱਲੀ ਦੇ ਫਿਰੋਜਸ਼ਾਹ ਕੋਟਲਾ ਮੈਦਾਨ ‘ਚ ਆਈਪੀਐਲ ਦਾ ਇੱਕ ਮੈਚ 28 ਅਪ੍ਰੈਲ ਨੂੰ ਹੋ ਚੁੱਕਿਆ ਹੈ ਅਤੇ ਇੱਕ ਮੈਚ ਅੱਠ ਮਈ ਨੂੰ ਹੋਣ ਵਾਲਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button