ISI ਦੇ ਨਿਸ਼ਾਨੇ ‘ਤੇ PM ! ਖ਼ੁਫਿਆ ਏਜੈਸੀ ਹੋਇਆ ਐਲਰਟ
ਨਵੀਂ ਦਿੱਲੀ : ਗੁਜਰਾਤ ‘ਤੇ ਹਿਮਾਚਲ ‘ਚ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ । ਇਵੇਂ ‘ਚ ਕਈ ਸਿਆਸੀ ਪਾਰਟੀਆਂ ਚੱਲੋਂ ਲਗਾਤਾਰ ਗੁਜਰਾਤ ਅਤੇ ਹਿਮਾਚਲ ਦੌਰਾ ਕੀਤਾ ਜਾ ਰਿਹਾ ਹੈ। ਕੁਝ ਦਿਨਾਂ ਪਹਿਲਾਂ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਹਿਮਾਚਲ ‘ਤੇ ਗੁਜਰਾਤ ਦਾ ਦੌਰਾ ਕੀਤਾ ਗਿਆ ਸੀ। ਆਉਣ ਵਾਲੇ ਸਮੇਂ ‘ਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਅਗਲੇ 1 ਹਫਤੇ ਦੌਰਾਨ ਗੁਜਰਾਤ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਹਨ। ਹੁਣ ਠੀਕ ਦਿਵਾਲੀ ਤੋਂ ਪਹਿਲਾ ਖੁਫੀਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਨਿਸ਼ਾਨੇ ‘ਤੇ ਹਨ। ਖੁਫੀਆ ਏਜੰਸੀਆਂ ਦੇ ਦਸਤਾਵੇਜ਼ਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਪੀਐਮ ਮੋਦੀ ‘ਤੇ ਅੱਤਵਾਦੀਆਂ ਵੱਲੋਂ ਆਤਮਘਾਤੀ ਹਮਲੇ ਦੀ ਯੋਜਨਾ ਬਣਾਈ ਜਾ ਰਹੀ ਹੈ।
Kedarnath Helicopter Crash : ਅਚਾਨਕ ਡਿੱਗਿਆ ਉੱਡਦਾ ਜਹਾਜ਼, ਦੂਰ-ਦੂਰ ਤੱਕ ਸੁਣੀ ਆਵਾਜ਼ | D5 Channel Punjabi
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਪੀਐਮ ਮੋਦੀ ‘ਤੇ ਹਮਲਾ ਕਰਨ ਲਈ ਲਸ਼ਕਰ-ਏ-ਤੋਇਬਾ ਨੂੰ ਇਹ ਕੰਮ ਸੌਂਪਿਆ ਹੈ। ਖੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਅੱਤਵਾਦੀ ਕਿਸੇ ਵੀ ਰੈਲੀ ਜਾਂ ਪ੍ਰੋਗਰਾਮ ਦੌਰਾਨ ਪੀਐਮ ਮੋਦੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਹ ਅੱਤਵਾਦੀ ਰੈਲੀ ਜਾਂ ਰੋਡ ਸ਼ੋਅ ਵਿੱਚ ਪੁਲਿਸ ਦੀ ਵਰਦੀ ਲੈ ਕੇ ਐਂਟਰੀ ਕਰ ਸਕਦੇ ਹਨ। ਖੁਫੀਆ ਦਸਤਾਵੇਜ਼ਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਚ ਆਤਮਘਾਤੀ ਹਮਲਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
Simranjit Singh Mann ਦਾ ਐਲਾਨ, Lakhanpur Border ‘ਤੇ ਖੜ੍ਹ ਲਿਆ ਫ਼ੈਸਲਾ, | D5 Channel Punjabi
ਖੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਦੀ ਵਰਦੀ ‘ਚ ਵੀ ਅੱਤਵਾਦੀ ਪੀਐਮ ਮੋਦੀ ਦੇ ਸਮਾਗਮ ਵਾਲੀ ਥਾਂ ‘ਤੇ ਆਤਮਘਾਤੀ ਹਮਲਾ ਕਰ ਸਕਦੇ ਹਨ। ਲਸ਼ਕਰ ਦੇ ਅੱਤਵਾਦੀ ਕੁਝ ਸੁਰੱਖਿਆ ਕਰਮੀਆਂ ਦੇ ਸਪੰਰਕ ‘ਚ ਹਨ। ਆਉਣ ਵਾਲੇ ਸਮੇਂ ‘ਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਅਗਲੇ 1 ਹਫਤੇ ਦੌਰਾਨ ਗੁਜਰਾਤ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਹਨ। ਇਸ ਅਲਰਟ ਤੋਂ ਬਾਅਦ ਦੇਖਣਾ ਹੋਵੇਗਾ ਕਿ ਪੀਐਮ ਮੋਦੀ ਦੇ ਪ੍ਰੋਗਰਾਮਾਂ ‘ਚ ਕਿਸੇ ਤਰ੍ਹਾਂ ਦਾ ਬਦਲਾਅ ਹੁੰਦਾ ਹੈ ਜਾਂ ਨਹੀਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.