Breaking NewsD5 specialIndiaNewsPunjabTop News

Jagmohan Kang ਨੇ ਛੱਡੀ Congress, ਆਪ ‘ਚ ਹੋਏ ਸ਼ਾਮਲ, Kejriwal ਨੇ ਕੀਤਾ ਪਾਰਟੀ ‘ਚ ਸਵਾਗਤ

ਪਟਿਆਲਾ/ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਦੋ ਦਿੱਗਜ ਆਗੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਚੁੱਕੇ ਹਨ। ਮੰਗਲਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਰਹੇ ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ ‘ਚ ਸਾਮਲ ਹੋ ਗਏ। ਉਨਾਂ ਦੇ ਨਾਲ ਉਨਾਂ ਦੇ ਦੋਵੇਂ ਬੇਟੇ ਯਾਦਵਿੰਦਰ ਸਿੰਘ ਕੰਗ ਉਰਫ ਬਨੀ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ‘ਆਪ’ ਵਿੱਚ ਸਾਮਲ ਹੋ ਗਏ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਇਹ ਤਿੰਨੇ ਨੇਤਾ ‘ਆਪ’ ਵਿੱਚ ਸਾਮਲ ਹੋਏ।

Budget 2022 : ਕੇਂਦਰ ਸਰਕਾਰ ਦੇ ਬਜਟ ’ਚ ਕਿਸਾਨਾਂ ਲਈ ਵੱਡੇ ਐਲਾਨ ! D5 Channel Punjabi

ਜਗਮੋਹਨ ਸਿੰਘ ਕੰਗ ਪੰਜਾਬ ਕਾਂਗਰਸ ਪ੍ਰਦੇਸ ਕਮੇਟੀ ਦੇ ਮੀਤ ਪ੍ਰਧਾਨ ਦੇ ਅਹੁਦੇ ‘ਤੇ ਸਨ। ਉਹ 1992-97, 2002 ਤੋਂ 2007 ਅਤੇ 2012 ਤੋਂ 2017 ਤੱਕ ਤਿੰਨ ਵਾਰ ਵਿਧਾਇਕ ਰਹੇ ਅਤੇ 1992 ਤੋਂ 1995 ਤੱਕ ਕਾਂਗਰਸ ਸਰਕਾਰ ਵਿੱਚ ਮੰਤਰੀ ਵੀ ਰਹੇ ਸਨ। ਕੰਗ ਨੂੰ ਪੰਜਾਬ ਵਿਚ ਕਾਂਗਰਸ ਦਾ ਵੱਡਾ ਨੇਤਾ ਮੰਨਿਆ ਜਾਂਦਾ ਹੈ ਅਤੇ ਖਰੜ ਅਤੇ ਆਨੰਦਪੁਰ ਸਾਹਿਬ ਖੇਤਰ ਦੇ ਲੋਕਾਂ ਵਿਚ ਉਨਾਂ ਦੀ ਡੂੰਘੀ ਪਕੜ ਹੈ। ਉਨਾਂ ਦਾ ਛੋਟਾ ਪੁੱਤਰ ਅਮਰਿੰਦਰ ਸਿੰਘ ਕੰਗ ਪੰਜਾਬ ਕਾਂਗਰਸ ਦੇ ਸੋਸਲ ਮੀਡੀਆ ਵਿੰਗ ਦਾ ਸੂਬਾ ਜਨਰਲ ਸਕੱਤਰ ਸੀ। ਉਨਾਂ ਨੇ ਦੇਸ ਦੇ ਪ੍ਰਸਿੱਧ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਇੰਜਨੀਅਰਿੰਗ ਦੀ ਪੜਾਈ ਕੀਤੀ ਹੈ ਅਤੇ ਖਰੜ ਵਿਧਾਨ ਸਭਾ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਰਾਜਨੀਤੀ ਵਿੱਚ ਪਿਛਲੇ 19 ਸਾਲਾਂ ਤੋਂ ਸਰਗਰਮ ਹਨ।

Punjab Election : Sidhu ਦੇ ਮਗਰ ਪਿਆ BJP ਆਗੂ, ਕੱਢ ਲਿਆਇਆ ਸਬੂਤ ! ਸਿਆਸੀ ਭੂਚਾਲ, ਕੀ ਜਵਾਬ ਦਊ ਸਿੱਧੂ ?

ਇਸ ਦੇ ਨਾਲ ਹੀ ਉਨਾਂ ਦਾ ਵੱਡਾ ਪੁੱਤਰ ਯਾਦਵਿੰਦਰ ਸਿੰਘ ਕੰਗ ਜਲਿਾ ਪ੍ਰੀਸਦ (ਖਿਜਰਾਬਾਦ) ਦਾ ਮੈਂਬਰ ਹੈ ਅਤੇ ਇਲਾਕੇ ਦਾ ਸਰਗਰਮ ਕਾਂਗਰਸੀ ਨੇਤਾ ਹੈ। ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਤੋਂ ਬਾਅਦ ਜਗਮੋਹਨ ਕੰਗ ਨੇ ਕਿਹਾ ਕਿ ਕਾਂਗਰਸ ਦੀ ਆਪਸੀ ਫੁੱਟ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਕਾਂਗਰਸ ਹੁਣ ਮੌਕਾਪ੍ਰਸਤ ਅਤੇ ਸੱਤਾ ਦੇ ਲਾਲਚੀ ਲੋਕਾਂ ਦੀ ਪਾਰਟੀ ਬਣ ਗਈ ਹੈ। ਕੁਰਸੀ ਲਈ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਦਾ ਖਮਿਆਜਾ ਪੰਜਾਬ ਦੇ ਗਰੀਬਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਪੂਰੀ ਤਰਾਂ ਨਾਲ ਆਪਣੇ ਆਦਰਸਾਂ ਅਤੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button