EntertainmentPunjabTop News

Jalandhar ਦੇ ਲਿੱਧੜਾਂ ਪੁਲ ‘ਤੇ ਹਾਦਸਾ : Famous Punjabi Singer Ranjit Bawa ਦੇ PA ਦੀ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਬੋਹਰਾ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਣਜੀਤ ਬਾਵਾ ਦਾ ਪੀਏ ਡਿਪਟੀ ਬੋਹਰਾ ਦੇਰ ਰਾਤ ਚੰਡੀਗੜ ਤੋਂ ਬਟਾਲਾ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਉਨ੍ਹਾਂ ਦੇ ਨਾਲ ਇਹ ਹਾਦਸਾ ਵਾਪਰਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਿਕ ਡਿਪਟੀ ਬੋਹਰਾ ਬਟਾਲਾ ਦਾ ਰਹਿਣ ਵਾਲਾ ਸੀ ਅਤੇ ਚੰਡੀਗੜ੍ਹ ਤੋਂ ਬਟਾਲਾ ਹੀ ਵਾਪਸ ਆ ਰਿਹਾ ਸੀ।

ਬੀਤੇ ਦਿਨ ਸਵੇਰੇ ਹੀ ਬੋਹਰਾ ਨੇ ਸੋਸ਼ਲ ਮੀਡੀਆ ’ਤੇ ਆਪਣੇ ਜਨਮ ਦਿਨ ਦੀ ਪੋਸਟ ਪਾਈ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਡਿਪਟੀ ਬੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਬੀਤੀ ਰਾਤ ਇੱਕ ਤੇਜ਼ ਰਫਤਾਰ ਗੱਡੀ ਲਿੱਧੜਾਂ ਨੇੜੇ ਪੁਲ਼ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਦੇ ਕਾਰਨ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਹੀ ਕੁਝ ਪਤਾ ਲੱਗ ਸਕੇਗਾ ਕਿ ਹਾਦਸਾ ਕਿਸ ਕਾਰਨ ਹੋਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button