PunjabTop News

ਜਲੰਧਰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦਾ ਰਿਮਾਂਡ ਹਾਸਲ ਕਰਨ ਦੀ ਤਿਆਰੀ

ਜਲੰਧਰ: ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਵੱਲੋਂ 4 ਦਿਨਾਂ ਪਹਿਲਾ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਪੁਲਿਸ ਦੋਹਾਂ ਦਾ ਰਿਮਾਂਡ ਹਾਸਲ ਨਹੀਂ ਕਰ ਸਕੀ ਸੀ। ਪਰ ਹੁਣ ਜਲੰਧਰ ਪੁਲਿਸ ਦੋਹਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲਿਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਹੈ। ਪੁਲਿਸ ਨੇ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੇ ਮੁਲਜ਼ਮਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕਰਨੀ ਹੈ।

ਭਾਰਤੀ ਦੁਤਾਵਾਸ ਵੱਲੋਂ ਬੰਗਲਾਦੇਸ਼ ‘ਚ ਮੌਜੂਦ ਭਾਰਤੀਆਂ ਨੂੰ ਐਡਵਾਈਜ਼ਰੀ ਜਾਰੀ

ਕਿਉਂਕਿ ਮਾਮਲੇ ‘ਚ ਅਜੇ ਤੱਕ ਕਈ ਗੱਲਾਂ ਸਪੱਸ਼ਟ ਨਹੀਂ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। ਦੱਸ ਦਈਏ ਕਿ ਫਿਲੌਰ ਪੁਲਿਸ ਨੇ ਪੰਜ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਇਨ੍ਹਾਂ ਵੱਲੋਂ ਨਸ਼ਾਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਤੇ ਜਿਸ ਕਾਰ ਵਿਚ ਇਹ ਲੋਕ ਮੌਜੂਦ ਸੀ ਉਸ ਵਿਚੋਂ ਲਾਈਟਰ ਅਤੇ ਫੋਇਲ ਮਿਲਿਆ ਸੀ। ਪੁਲਿਸ ਵੱਲੋਂ ਦੋਹਾਂ ਆਰੋਪੀਆਂ ਦੇ ਡੋਪ ਟੈਸਟ ਕਰਵਾਏ ਗਏ ਸੀ ਜੋ ਸਕਾਰਾਤਮਕ ਆਏ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button