Breaking NewsD5 specialIndiaNewsTop News

J&K : ਅਨੰਤਨਾਗ ਅਤੇ ਬਾਂਦੀਪੁਰਾ ‘ਚ ਮੁੱਠਭੇੜ, ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੁਰਾ ਜ਼ਿਲ੍ਹੇ ‘ਚ ਸੋਮਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ ‘ਵਿੱਚ ਦੋ ਅੱਤਵਾਦੀ ਮਾਰੇ ਗਏ ਅਤੇ ਇੱਕ ਪੁਲਿਸ ਕਰਮਚਾਰੀ ਜਖ਼ਮੀ ਹੋ ਗਿਆ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਹਾਜ਼ਰੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਵੇਰਿਨਾਗ ਇਲਾਕੇ ਦੇ ਖਾਗੁੰਡ ‘ਚ ਘੇਰਾਬੰਦੀ ਕਰ ਤਲਾਸ਼ ਅਭਿਆਨ ਸ਼ੁਰੂ ਕੀਤਾ ਸੀ। ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਬਾਰੀ ਕਰਨ ਨਾਲ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ। ਫ਼ੋਰਸ ਨੇ ਵੀ ਗੋਲੀਬਾਰੀ ਦਾ ਪੂਰਾ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਤਬਦੀਲ ਹੋ ਗਿਆ।

ਯੋਗੀ ਸਰਕਾਰ ਲਈ ਮੁਸੀਬਤ, ਪੰਜਾਬ ਤੋਂ ਵੱਡਾ ਕਾਫਲਾ ਯੂਪੀ ਰਵਾਨਾ D5 Channel Punjabi

ਫ਼ੋਰਸ ਨੇ ਵੀ ਗੋਲੀਬਾਰੀ ਦਾ ਪੂਰਾ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ, ਜਦੋਂ ਕਿ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਉਨ੍ਹਾਂ ਦੱਸਆ ਕਿ ਦੂਜੇ ਮੁਕਾਬਲੇ ’ਚ ਬਾਂਦੀਪੁਰਾ ਜ਼ਿਲ੍ਹੇ ਦੇ ਹਾਜ਼ਿਨ ਇਲਾਕੇ ਦੇ ਗੁੰਡਜਹਾਂਗੀਰ ’ਚ ਹੋਇਆ, ਜਿੱਥੇ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਟਵੀਟ ਕੀਤਾ,‘‘ਮਾਰੇ ਗਏ ਅੱਤਵਾਦੀ ਦੀ ਪਛਾਣ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਟੀ.ਆਰ.ਐੱਫ.) ਦੇ ਇਮਤਿਆਜ਼ ਅਹਿਮਦ ਡਾਰ ਦੇ ਰੂਪ ’ਚ ਹੋਈ ਹੈ। ਉਹ ਸ਼ਾਹਗੁੰਡ ਬਾਂਦੀਪੁਰਾ ’ਚ ਹਾਲ ’ਚ ਹੋਈ ਇਕ ਨਾਗਰਿਕ ਦੀ ਹੱਤਿਆ ’ਚ ਸ਼ਾਮਲ ਸੀ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button