JUSTIN TRUDEAU: ਕੈਨੇਡਾ ਵੱਲੋਂ ਟਾਪ ਭਾਰਤੀ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ-ਹਰਦੀਪ ਨਿੱਝਰ ਦੇ ਕਤਲ ਪਿੱਛੇ ਭਾਰਤੀ ਡਿਪਲੋਮੈਟ ਨੂੰ ਅਹੁਦੇ ਤੋਂ ਹਟਾਇਆ
JUSTIN TRUDEAU: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਕਿਹਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਜੂਨ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।ਟਰੂਡੋ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ 9-10 ਸਤੰਬਰ ਨੂੰ ਹੋਈ ਜੀ-20 ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਮੁੱਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਇਆ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇਕ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਹੈ, ਜੋ ਕਿ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ।
BJP ਦੀ List ਨੇ ਪਾਇਆ ਖਿਲਾਰਾ, Sunil Jakhar ਦਾ ਵਿਰੋਧ! BJP ਦੋਫਾੜ! D5 Channel Punjabi
ਹਾਊਸ ਆਫ਼ ਕਾਮਨਜ਼ ਵਿੱਚ ਬੋਲਦਿਆਂ, ਸ੍ਰੀ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ ਜਿਸਦਾ ਉਹਨਾਂ ਕੋਈ ਜਵਾਬ ਨਹੀਂ ਦਿੱਤਾ। ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ, “ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ ਜੋ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ । ਉਨ੍ਹਾਂ ਕਿਹਾ ਕਿ ਕੈਨੇਡਾ ਭਾਰਤ ਉਪਰ ਇਸ ਹੱਤਿਆ ਦੀ ਜਾਂਚ ‘ਚ ਸਹਿਯੋਗ ਲਈ ਦਬਾਅ ਬਣਾਏਗਾ।ਉਹਨਾਂ ਹੋਰ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਅਨਾਂ ਦਾ ਵੱਡਾ ਭਾਈਚਾਰਾ ਇਸ ਕਤਲ ਕਾਰਣ ਗ਼ੁੱਸੇ ਵਿੱਚ ਹੈ ਅਤੇ ਕੁਝ ਮਾਮਲਿਆਂ ਵਿੱਚ ਆਪਣੀ ਨਿੱਜੀ ਸੁਰੱਖਿਆ ਲਈ ਵੀ ਡਰਿਆ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.