PunjabPunjabTop News

Kamal Kaur Bhabhi Murder Case ’ਚ ਵੱਡੀ ਕਾਰਵਾਈ; ਮਾਮਲੇ ’ਚ ਲੋੜੀਂਦੇ ਮੁਲਜ਼ਮ ਰਣਜੀਤ ਸਿੰਘ ਗ੍ਰਿਫਤਾਰ

ਅੰਮ੍ਰਿਤਸਰ ਸਿਟੀ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਅਤੇ ਅਸਲਾ ਐਕਟ ਨਾਲ ਜੁੜੇ ਇੱਕ ਗੰਭੀਰ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ। ਗ੍ਰਿਫ਼ਤਾਰੀ ਦੌਰਾਨ ਉਸ ਦੇ ਕਬਜ਼ੇ ‘ਚੋਂ ਦੋ ਹੱਥਗੋਲੇ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਣਜੀਤ ਸਿੰਘ ਬਠਿੰਡਾ ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਸ ਦਾ ਸਹਿ-ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਵੀ ਇਸ ਮਾਮਲੇ ਵਿੱਚ ਸਾਹਮਣੇ ਆਇਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪਹਿਲਾਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button