Kejriwal ਦੀ ‘ਤਿਰੰਗਾ ਯਾਤਰਾ’ ‘ਚ ਰੰਗਿਆ ਗਿਆ ਪਠਾਨਕੋਟ
ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਨੂੰ ਨਮਸ਼ਕਾਰ ਕਰਦਾ ਹਾਂ: Arvind Kejriwal
ਪਠਾਨਕੋਟ/ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ Arvind Kejriwal ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ Arvind Kejriwal ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਇਹ ਸਰਜ਼ਮੀਂ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ। ਪਠਾਨਕੋਟ ਅਤੇ ਗੁਰਦਾਸਪੁਰ ਤੋਂ ਹੀ ਭਾਰਤੀ ਫੌਜ ‘ਚ ਸਭ ਤੋਂ ਵੱਧ ਜਵਾਨ ਭਰਤੀ ਹੁੰਦੇ ਹਨ ਅਤੇ ਦੇਸ਼ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਦੇ ਹਨ।
Breaking News : Sirsa ਦੇ BJP ‘ਚ ਸ਼ਾਮਲ ਹੋਣ ਦਾ ਸੱਚ, ਕਿਸਦੇ ਇਸ਼ਾਰੇ ‘ਤੇ ਬਦਲਿਆ ਪਾਸਾ? || D5 Channel Punjabi
ਪੰਜਾਬ ਦੇ ਮੁੱਖ ਮੰਤਰੀ Charanjit Singh Channi ਵੱਲੋਂ ਕਾਲ਼ਾ ਅੰਗਰੇਜ਼ ਕਹੇ ਜਾਣ ‘ਤੇ ਜਵਾਬੀ ਹਮਲਾ ਕਰਦਿਆਂ Arvind Kejriwal ਨੇ ਆਪਣੇ ਸੰਬੋਧਨ ਦੌਰਾਨ ਕਿਹਾ, ”ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ Kejriwal ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ, ਕਿਉਂਕਿ ਮੇਰੀ ਨੀਅਤ ਕਾਲੀ ਨਹੀਂ ਅਤੇ ਮੇਰੀ ਨੀਅਤ ਸਾਫ਼ ਹੈ। ਸਭ ਨੂੰ ਪਤਾ ਹੈ ਕਿਸ ਦੀ ਨੀਅਤ ਕਾਲ਼ੀ ਹੈ।” ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਹ ਕਾਲ਼ਾ ਬੰਦਾ (Kerjriwal) ਆਪਣੇ ਸਾਰੇ ਵਾਅਦੇ ਪੂਰੇ ਕਰੇਗਾ। ਮੁੱਖ ਮੰਤਰੀ ਚੰਨੀ ਵੱਲੋਂ ਕੱਪੜਿਆਂ ਅਤੇ ਰੰਗ ਬਾਰੇ ਟਿਪਣੀ ਕਰਨ ‘ਤੇ ਜਵਾਬ ਦਿੰਦਿਆਂ Kejriwal ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ Channi ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ। ਸਸਤੇ ਕੱਪੜੇ ਪਾਉਣ ਵਾਲਾ ਅਤੇ ਕਾਲ਼ੇ ਰੰਗ ਦਾ ਬੰਦਾ ਕਹਿ ਰਹੇ ਹਨ। Arvind Kejriwal ਨੇ ਕਿਹਾ ਕਿ ਉਨਾਂ ਦਾ ਰੰਗ ਕਾਲ਼ਾ ਪਿੰਡ ਪਿੰਡ ਅਤੇ ਧੁੱਪ ‘ਚ ਘੁੰਮ ਕੇ ਹੋਇਆ ਹੈ।
Kisan Bill 2020 : ਲਓ ਮੋਦੀ ਹੋਇਆ ਕਿਸਾਨਾਂ ਦੇ ਉਲਟ? ਸਾਵਧਾਨ ਹੋਣ ਜਥੇਬੰਦੀਆਂ || D5 Channel Punjabi
ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ Manish Sisodia ਨੇ ਸੰਬੋਧਨ ਕਰਦਿਆਂ ਪਠਾਨਕੋਟ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਾਲ ਤਿਰੰਗਾ ਯਾਤਰਾ ਲਈ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਤਿਰੰਗੇ ਦੀ ਆਨ, ਬਾਨ ਅਤੇ ਸ਼ਾਨ ਸਦਾ ਬਣਾਈ ਰੱਖਣਾ। Sisodia ਨੇ ਕਿਹਾ ਕਿ ਪੰਜਾਬ ‘ਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਕੈਨੇਡਾ ਨਾਲੋਂ ਵੀ ਵਧੀਆ ਸਿੱਖਿਆ ਵਿਵਸਥਾ ਅਤੇ ਸਰਕਾਰੀ ਸਕੂਲ ਪ੍ਰਦਾਨ ਕਰੇਗੀ ਅਤੇ ਤਿਰੰਗੇ ਦੀ ਸ਼ਾਨ ਵਿੱਚ ਚਾਰ ਚੰਨ ਹੋਰ ਲਾਵੇਗੀ, ਜਦੋਂ ਪੰਜਾਬ ਦੇ ਸਾਰੇ ਬੱਚਿਆਂ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਮਿਲੇਗੀ। ਜ਼ਿਕਰਯੋਗ ਹੈ ਕਿ Arvind Kejriwal ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਰਹੱਦ ਦੇ ਰਾਖੇ ਸੂਰਬੀਰ ਸੈਨਿਕਾਂ ਨੂੰ ਸਮਰਪਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ ‘ਚ ਮੌਜ਼ੂਦ ‘ਆਪ’ ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋਈ ‘ਤਿਰੰਗਾ ਯਾਤਰਾ’ ਸ਼ਹਿਰ ਦੇ ਵੱਖ-ਵੱਖ ਬਜਾਰਾਂ ‘ਚ ਹੁੰਦੀ ਹੋਈ ਡਲਹੌਜੀ ਰੋਡ ‘ਤੇ ਸਥਿਤ ਢਾਂਗੂ ਚੌਂਕ ਵਿਖੇ ਸਮਾਪਤ ਹੋਈ।
ਇਸ ਮੌਕੇ ਪਠਾਨਕੋਟ ਦੀਆਂ ਗਲੀਆਂ ਅਤੇ ਬਜ਼ਾਰਾਂ ‘ਚ ਸ਼ਹਿਰ ਵਾਸੀਆਂ ਨੇ ‘ਆਪ’ ਸੁਪਰੀਮੋਂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਆਪਣੇ ਘਰਾਂ ਦੀਆਂ ਛੱਤਾਂ ਤੋਂ ਸ਼ਹਿਰ ਵਾਸੀਆਂ ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਬਹੁ ਬੇਟੀਆਂ ਵੱਲੋਂ Kejriwal ਦੇ ਕਾਫ਼ਲੇ ‘ਤੇ ਫੁੱਲ ਬਰਸਾਏ ਜਾਣ ਦੇ ਨਜ਼ਾਰੇ ਵੀ ਕਈ ਥਾਂ ਦੇਖਣ ਨੂੰ ਮਿਲੇ।ਇਸ ਮੌਕੇ Arvind Kejriwal ਦੇ ਕਾਫ਼ਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ Manish Sisodia, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ Bhagwant Mann, ਵਿਰੋਧੀ ਧਿਰ ਦੇ ਨੇਤਾ Harpal Singh Cheema, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ Raghav Chadha, Kunwar Vijay Pratap, Vibhooti Sharma, ਭੋਆ ਤੋਂ ਹਲਕਾ ਇੰਚਾਰਜ Lal Chand Kataru Chak, Raman Bahal ਸ਼ਾਮਲ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.