Breaking NewsD5 specialNewsPress ReleasePunjabTop News

Kejriwal ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਭਾਈਵਾਲ: Raja Warring

ਨਵੀਂ ਦਿੱਲੀ/ਚੰਡੀਗੜ: ਦਿੱਲੀ ਵਿੱਚ ਕਈ ਸਾਲਾਂ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸਰਵਿਸ ਨੂੰ ਚਲਾਉਣ ਲਈ ਵੱਖ-ਵੱਖ ਸਮਿਆਂ ’ਤੇ ਲਿਖੇ ਕਈ ਪੱਤਰਾਂ ਦਾ ਜਾਣਬੁੱਝ ਕੇ ਜਵਾਬ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. Amrinder Singh Raja Warring ਨੇ Arvind Kejriwal ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਾਇਆ। ਧਰਨੇ ਦੀ ਅਗਵਾਈ ਕਰਦਿਆਂ Raja Warring ਨੇ Kejriwal ਨੂੰ ਵੰਗਾਰਿਆ ਕਿ ਉਹ ਔਰਬਿਟ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਲਈ ਬਾਦਲਾਂ ਨਾਲ ਕੀਤੀ ਗੰਢਤੁੱਪ ਅਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।

ਬੇਅਦਬੀ ਮਾਮਲੇ ‘ਚ ਨਵਾਂ ਮੋੜ, ਕਿਸਾਨਾਂ ਲਈ CM ਚੰਨੀ ਦਾ ਐਲਾਨ, ਸਿੱਧੂ ਨੇ ਘੇਰਿਆ ਕੇਜਰੀਵਾਲ, ਹੋਰ ਫਸਿਆ ਮਜੀਠੀਆ

Raja Warring ਨੇ Kejriwal ’ਤੇ ਵਰਦਿਆਂ ਉਸ ਨੂੰ ਆਦਤ ਤੋਂ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਣ ਤੇ ਉਨਾਂ ਨੂੰ ਸਿਰਫ਼ ਆਈ.ਐਸ.ਬੀ.ਟੀ. ਤੱਕ ਮਹਿਦੂਦ ਕਰਨ ਅਤੇ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਹਰ ਤਰਾਂ ਦੀ ਇਜਾਜ਼ਤ ਦੇ ਕੇ ਜਿਥੇ Kejriwal ਦਾ ਦੋਗਲਾ ਕਿਰਦਾਰ ਸਾਹਮਣੇ ਆਇਆ ਹੈ, ਉਥੇ ਉਸ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ ਜਿਸ ਵਿੱਚ ਉਸ ਨੇ ਪੰਜਾਬ ’ਚ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ।

Majithia Case ‘ਤੇ ਅਕਾਲੀਆਂ ਦਾ ਐਕਸ਼ਨ ਚੁੱਕਿਆ, ਵੱਡਾ ਕਦਮ, ਫਸੀ Channi ਸਰਕਾਰ | D5 Channel Punjabi

ਦਿੱਲੀ ਵਿਖੇ ਮੁੱਖ ਮੰਤਰੀ Kejriwal ਦੇ ਨਿਵਾਸ ਦੇ ਬਾਹਰ ਸਵੇਰ ਵੇਲੇ ਪਹੁੰਚੇ Raja Warring ਨੇ ਇਸ ਨਾਜ਼ੁਕ ਮੁੱਦੇ ’ਤੇ ਗੱਲ ਕਰਦਿਆਂ ਕਿਹਾ, “Kejriwal ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਹਿੱਸਾ ਹੈ।’’ ਉਨਾਂ ਕਿਹਾ ਕਿ ਇਹ ਪਤਾ ਲੱਗਣ ’ਤੇ ਕਿ ਮੈਂ ਇੱਥੇ ਆ ਰਿਹਾ ਹਾਂ, Kejriwal ਸੁਵਖਤੇ ਹੀ ਭੱਜ ਨਿਕਲਿਆ ਜਦਕਿ ਉਸ ਦਾ ਸਟਾਫ਼ ਉਸ ਦੀ ਮੌਜੂਦਗੀ ਬਾਰੇ ਝੂਠ ਬੋਲਦਾ ਰਿਹਾ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਜਾਣ ਤੋਂ ਪਹਿਲਾਂ ਉਨਾਂ ਨੂੰ ਜ਼ਰੂਰ ਮਿਲਣਗੇ, ਜਿਥੇ ਜਾ ਕੇ ਉਹ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਲਈ ਕਈ ਨਵੀਆਂ ‘ਗਾਰੰਟੀਆਂ’ ਪੇਸ਼ ਕਰਨਗੇ।

Sidhu Moose Wala ਦਾ ਵਿਰੋਧ ਨਾਲ ਜੁੜਿਆ ਨਾਤਾ, ਵਿਰੋਧੀਆਂ ਨੂੰ Moose Wala ਦਾ ਕਰਾਰਾ ਜਵਾਬ | D5 Channel Punjabi

Warring ਨੇ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ 7 ਅਕਤੂਬਰ, 2021 ਨੂੰ Kejriwal ਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਵਿਭਾਗ ਦੇ ਬੁਲਾਰੇ ਮੁਤਾਬਕ ਇਹ ਪੱਤਰ ਪਿਛਲੇ ਟਰਾਂਸਪੋਰਟ ਮੰਤਰੀ Razia Sultana ਵੱਲੋਂ 29-11-2019, 16-3-2020 ਅਤੇ 24-2-2021 ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ ’ਤੇ ਲਿਖੇ ਤਿੰਨ ਪੱਤਰਾਂ ਦੀ ਲਗਾਤਾਰਤਾ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ K Siva Prasad ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਸੀ।ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ Jyotiraditya Scindia ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button