PunjabTop News

Khalsa Aid ਵਾਲੇ Ravi Singh ਦਾ ਹੋਇਆ ਸਫ਼ਲ ਕਿਡਨੀ ਟਰਾਂਸਪਲਾਂਟ

ਪਟਿਆਲਾ : ਮਨੁੱਖਤਾ ਦੀ ਸੇਵਾ ਕਰਨ ਵਾਲੇ ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਖ਼ਾਲਸਾ ਦੇ ਕਿਡਨੀ ਟਰਾਂਸਪਲਾਂਟ ਦਾ ਆਪ੍ਰੇਸ਼ਨ ਸਫ਼ਲ ਰਿਹਾ। ਦਕਸ਼ਾ ਵਰਸਾਨੀ ਨਾਂ ਦੀ ਇਕ ਔਰਤ ਨੇ ਆਪਣੀ ਇਕ ਕਿਡਨੀ ਦੇ ਕੇ ਉਨ੍ਹਾਂ ਨੂੰ ਜੀਵਨ ਦਾਨ ਦਿੱਤਾ। ਇਹ ਜਾਣਕਾਰੀ ਰਵੀ ਸਿੰਘ ਖ਼ਾਲਸਾ ਨੇ ਫੇਸਬੁੱਕ ‘ਤੇ ਸਾਂਝੀ ਕੀਤੀ। ਇਸ ਦੌਰਾਨ ਆਪ੍ਰੇਸ਼ਨ ਸਫ਼ਲ ਰਹਿਣ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਕਿਡਨੀ ਦੇਣ ਵਾਲੀ ਦਕਸ਼ਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਡਨੀ ਦੇ ਕੇ ਭੈਣਜੀ ਦਕਸ਼ਾ ਨੇ ਵੱਡਾ ਪਰਉਪਕਾਰ ਕੀਤਾ ਹੈ। ਪਿਛਲੇ ਕਾਫ਼ੀ ਮਹੀਨਿਆਂ ਤੋਂ ਕਈ ਤਰ੍ਹਾਂ ਦੇ ਮੈਡੀਕਲ ਟੈਸਟ ਹੋਏ, ਉਸ ਸਾਰੇ ਸਮੇਂ ਦੌਰਾਨ ਭੈਣ ਦਕਸ਼ਾ ਨੇ ਹਰ ਤਰ੍ਹਾਂ ਨਾਲ ਸਹਿਯੋਗ ਕਰਕੇ ਮੇਰੇ ਆਪ੍ਰੇਸ਼ਨ ਨੂੰ ਸਫਲ ਕਰਵਾਉਣ ਲਈ ਵੱਡਾ ਯੋਗਦਾਨ ਪਾਇਆ। ਰਵੀ ਸਿੰਘ ਖ਼ਾਲਸਾ ਨੇ ਕਿਹਾ ਕਿ ਮੈਂ ਇਨ੍ਹਾਂ ਦੇ ਪਰਿਵਾਰ ਦਾ ਵੀ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਦੇ ਸਹਿਯੋਗ ਕਰਕੇ ਹੀ ਇਹ ਸਭ ਸੰਭਵ ਹੋ ਸਕਿਆ ਹੈ। ਗੁਰੂ ਸਾਹਿਬ ਭੈਣ ਅਤੇ ਇਨ੍ਹਾਂ ਦੇ ਪਰਿਵਾਰ ‘ਤੇ ਸਦਾ ਮਿਹਰ ਭਰਿਆ ਹੱਥ ਰੱਖਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button