PunjabTop News

Khalsa Vahir : ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਸ੍ਰੀ ਹਰਿਮੰਦਰ ਸਾਹਿਬ ਤੋਂ ਖ਼ਾਲਸਾ-ਵਹੀਰ ਹੋਈ ਸ਼ੁਰੂ

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ  ਖ਼ਾਲਸਾ-ਵਹੀਰ ਸ਼ੁਰੂ ਹੋ ਗਈ ਹੈ। ਇਸ ਵਹੀਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਨੇ ਕਿਹਾ ਨਸ਼ਿਆਂ ਵਿੱਚ ਡੁੱਬੀ ਜਵਾਨੀ ਅਤੇ ਆਮ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਦਾ ਇਹ ਅਹਿਮ ਉਪਰਾਲਾ ਹੈ।

Gangster Goldy Brar ਨੂੰ ਵੱਡਾ ਝਟਕਾ, ਪੁਲਿਸ ਨੇ ਲੱਭਿਆ ਸ਼ੂਟਰ ਸਪਲਾਈ ਕਰਨ ਵਾਲਾ ਵਿਅਕਤੀ? | D5 Channel Punjabi

ਅੰਮ੍ਰਿਤਪਾਲ ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ ਤੱਕ ਇਹ ਵਹੀਰ ਜੰਡਿਆਲਾ ਗੁਰੂ ਪਹੁੰਚ ਜਾਵੇਗੀ, ਜਿੱਥੇ ਲੋਕਾਂ ਨੂੰ ਅੰਮ੍ਰਿਤ ਛਕਾਉਣ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਖ਼ਾਲਸਾ-ਵਹੀਰ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਅੰਮ੍ਰਿਤਪਾਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਦੀ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਪੜਾਵਾਂ ਬਾਰੇ ਜਾਣਕਾਰੀ ਜਲਦੀ ਦਿੱਤੀ ਜਾਵੇਗੀ।

ਧਰਨੇ ‘ਤੇ ਬੈਠੇ Jagjit Dallewal ਦਾ ਐਲਾਨ, ਸਰਕਾਰ ਲਈ ਨਵੀਂ ਮੁਸੀਬਤ, ਬਣਾਈ ਅਗਲੀ ਰਣਨੀਤੀ | D5 Channel Punjabi

ਅੰਮ੍ਰਿਤਪਾਲ ਵੱਲੋਂ ਆਯੋਜਿਤ ਖਾਲਸਾ ਵਹੀਰ ਦਾ ਇਹ ਪਹਿਲਾ ਪੜਾਅ ਹੈ। ਪਹਿਲੇ ਪੜਾਅ ਵਿੱਚ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਦਸੰਬਰ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਾ ਹੈ। ਇਸ ਖਾਲਸਾ-ਵਹੀਰ ਨੂੰ ਦਸੰਬਰ ਤੋਂ ਪਹਿਲਾਂ ਆਪਣੇ ਪਹਿਲੇ ਨਿਸ਼ਾਨੇ ‘ਤੇ ਪਹੁੰਚਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button