PunjabTop News

ਕੋਟਕਪੂਰਾ ਗੋਲੀਕਾਂਡ ਮਾਮਲੇ ‘ਤੇ ਬਾਦਲਾਂ ਵੱਲੋਂ ਲਗਾਈ ਅਗਾਓ ਜ਼ਮਾਨਤ ਦੀ ਅੱਜ ਹੋਵੇਗੀ ਸੁਣਵਾਈ

The hearing of anticipatory bail imposed by the Badals in the Kotakpura shooting case will be held today

ਫ਼ਰੀਦਕੋਟ : ਕੋਲਕਪੂਰਾ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ‘ਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਗਾਈ ਗਈ ਅਗਾਓ ਜ਼ਮਾਨਤ ਅਰਜ਼ੀ ‘ਤੇ ਫ਼ਰੀਦਕੋਟ ਅਦਾਲਤ ਨੇ ਬੀਤੇ ਦਿਨ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਜਿਸ ਦੀ ਸੁਣਵਾਈ ਅੱਜ ਹੋਵੇਗੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਪਿਛਲੇ ਮਹੀਨੇ 24 ਫਰਵਰੀ ਨੂੰ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਕਰੀਬ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਵਿੱਚ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਇਸ ਚਾਰਜਸ਼ੀਟ ਦੇ ਆਧਾਰ ‘ਤੇ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

ਜੇਲ੍ਹ ‘ਚ ਬੈਠੇ Lawrence Bishnoi ਦਾ ਨਵਾਂ ਵੀਡੀਓ, ਖੁੱਲ੍ਹੇ ਗੁੱਝੇ ਭੇਤ, ਪੁਲਿਸ ਦੇ ਫੁੱਲੇ ਹੱਥ-ਪੈਰ

ਦੱਸਦੀਏ ਕਿ ਪੰਜਾਬ ਸਰਕਾਰ ਵੱਲੋਂ ਬਹਿਬਲ ਇਨਸਾਫ਼ ਮੋਰਚੇ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ (Punjab’s Kotkapura Firing Case) ਵਿੱਚ 28 ਫਰਵਰੀ ਤੱਕ ਕਾਰਵਾਈ ਹੋਵੇਗੀ ਅਤੇ ਇਸ ਮਾਮਲੇ ਵਿੱਚ IPC ਦੀਆਂ ਧਾਰਾਵਾਂ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਜੋੜੀਆਂ ਗਈਆ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button