PunjabTop News

Kotkapura Golikand : ਵਿਸ਼ੇਸ਼ ਜਾਂਚ ਟੀਮ ਨੇ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਐਫਆਈਆਰ ਨੂੰ ਦਿੱਤਾ ਸਾਜਿਸ਼ ਕਰਾਰ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਲਗਾਤਾਰ ਜਾਂਚ ਚੱਲ ਰਹੀ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਆਈਜੀ ਉਮਰਾਨੰਗਲ ਸਮੇਤ ਚਾਰ ਪੁਲਿਸ ਅਹਦਿਕਾਰੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਬੇਕਸੂਰ ਲੋਕਾਂ ਵਿਰੁੱਧ ਝੂਠਾ ਮੁਕੱਦਮਾ ਬਣਾਉਣ ਅਤੇ ਆਪਣੀ ਤਾਕਤ ਦੀ ਦੁਰਵਤਰੋਂ ਕਰਨ ਦਾ ਵੀ ਇਲਜ਼ਾਮ ਲੱਗਿਆ ਹੈ। ਹੁਣ ਹੋਲੀ-ਹੋਲੀ ਸਾਲ 2015 ਵਿੱਚ ਬਾਦਲ ਸਰਕਾਰ ਵੇਲੇ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਹੁਣ ਸਾਹਮਣੇ ਆਇਆ ਹੈ ਕਿ ਉਸ ਵੇਲੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।

SGPC ਨੂੰ ਝਟਕਾ! ਵੱਡਾ ਫ਼ੈਸਲਾ, ਕੇਂਦਰ ਕੋਲ ਪਹੁੰਚੀ ਫਾਈਲ ! ਹਰਿਆਣਾ ਦੇ ਸਿੱਖ ਹੋਏ ਖੁਸ਼! D5 Channel Punjabi

ਵਿਸ਼ੇਸ਼ ਜਾਂਚ ਟੀਮ ਨੇ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਐਫਆਈਆਰ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦਿੰਦਿਆਂ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ।

ਬੰਦੀ ਸਿੱਖ ਹੋਣਗੇ ਰਿਹਾਅ ? ਰਾਸ਼ਟਰਪਤੀ ਕੋਲ ਪਹੁੰਚਿਆ ਪੱਤਰ, ਚੱਪੇ-ਚੱਪੇ ‘ਤੇ ਲੱਗੀ ਪੁਲਿਸ D5 Channel Punjabi

ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲਿਸ ਨੇ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲਿਸ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ ਤੇ ਧਰਨਾਕਾਰੀਆਂ ਖ਼ਿਲਾਫ਼ ਕਥਿਤ ਤੌਰ ’ਤੇ ਸਬੂਤ ਤੇ ਕੁਝ ਗਵਾਹ ਵੀ ਇਕੱਠੇ ਕੀਤੇ ਸਨ।

‘CM Mann ਦੇ ਪੈਰੀਂ ਪਏ ਕਾਂਗਰਸੀ’ ਵੱਡੇ ਲੀਡਰ ਨੇ ਖੋਲ੍ਹਤੀਆਂ ਪੋਲਾਂ, ਅਫਸੋਸ ’ਚ ਸੁਨੀਲ ਜਾਖੜ |D5 Channel Punjabi‘CM Mann ਦੇ ਪੈਰੀਂ ਪਏ ਕਾਂਗਰਸੀ’ ਵੱਡੇ ਲੀਡਰ ਨੇ ਖੋਲ੍ਹਤੀਆਂ ਪੋਲਾਂ, ਅਫਸੋਸ ’ਚ ਸੁਨੀਲ ਜਾਖੜ |D5 Channel Punjabi

ਉਥੇ ਹੀ ਦੂਜੇ ਪਾਸੇ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਕੱਲ ਕਿਹਾ ਸੀ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button