ਪੁਲਿਸ ਹਿਰਾਸਤ ਵਿੱਚ ਚੱਲ ਰਹੇ ‘ਵਾਰਿਸ ਪੰਜਾਬ ਦੇ’ ਦੇ ਆਗੂ ਲੱਖਾ ਸਿਧਾਣਾ ਨੇ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਮਾਈਨਰ ਹਾਰਟ ਅਟੈਕ ਆਇਆ ਹੈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਣ ਦੇ ਨਾਲ-ਨਾਲ ਸਾਹ ਲੈਣ ਵਿੱਚ ਵੀ ਮੁਸ਼ਕਲ ਆ ਰਹੀ ਹੈ।
ਲੱਖਾ ਸਿਧਾਣਾ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਮਾਨ ਨੇ ਅਦਾਲਤ ਨੂੰ ਦੱਸਿਆ ਕਿ ਪੁਲਸ ਵੱਲੋਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ, ਪਰ ਇਸ ਦੇ ਬਾਵਜੂਦ ਲੱਖਾ ਸਿਧਾਣਾ ਛਾਤੀ ਵਿੱਚ ਦਰਦ ਅਤੇ ਸਾਹ ਫੁੱਲਣ ਦੀ ਸ਼ਿਕਾਇਤ ਕਰ ਰਹੇ ਹਨ। ਇਸ ਤੋਂ ਬਾਅਦ ਵਕੀਲਾਂ ਨੇ ਉਨ੍ਹਾਂ ਦੀ ਪੂਰੀ ਡਾਕਟਰੀ ਜਾਂਚ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਸੁਣਵਾਈ ਦੌਰਾਨ ਵਕੀਲਾਂ ਨੇ ਦੱਸਿਆ ਕਿ ਪੁਲਸ ਲੱਖਾ ਸਿਧਾਣਾ ਦਾ ਮੋਬਾਈਲ ਫੋਨ ਬਰਾਮਦ ਕਰਨ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ। ਹਾਲਾਂਕਿ, ਵਕੀਲਾਂ ਵੱਲੋਂ ਇਸ ਦਾ ਅਦਾਲਤ ਵਿੱਚ ਵਿਰੋਧ ਕੀਤਾ ਗਿਆ। ਉਨ੍ਹਾਂ ਦਲੀਲ ਦਿੱਤੀ ਕਿ ਗ੍ਰਿਫ਼ਤਾਰੀ ਵਾਲੇ ਦਿਨ ਮੋਬਾਈਲ ਫੋਨ ਲੱਖਾ ਸਿਧਾਣਾ ਦੀ ਜੇਬ੍ਹ ਵਿੱਚ ਸੀ। ਅਜਿਹੇ ਵਿੱਚ ਜਾਂ ਤਾਂ ਫੋਨ ਉੱਥੇ ਡਿੱਗ ਗਿਆ ਜਾਂ ਫਿਰ ਕਿਸੇ ਨੇ ਉਨ੍ਹਾਂ ਦੀ ਜੇਬ੍ਹ ਵਿੱਚੋਂ ਕੱਢ ਲਿਆ। ਵਕੀਲਾਂ ਨੇ ਪੁਲਸ ਨੂੰ ਇਹ ਵੀ ਸਵਾਲ ਕੀਤਾ ਕਿ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਫੋਨ ਦੀ ਆਖਰੀ ਲੋਕੇਸ਼ਨ ਜਾਂ ਉਸ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ ਗਈ। ਇਸ ਸਵਾਲ ਦਾ ਪੁਲਸ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਪੁਲਸ ਨੂੰ ਇੱਕ ਦਿਨ ਦਾ ਹੋਰ ਰਿਮਾਂਡ ਦਿੱਤਾ।
ਜ਼ਿਕਰਯੋਗ ਹੈ ਕਿ ਪੁਲਸ ਨੇ ਲੱਖਾ ਸਿਧਾਣਾ ਨੂੰ 28 ਅਕਤੂਬਰ ਨੂੰ ਡੀਸੀ ਦੀ ਰਿਹਾਇਸ਼ ਦੇ ਸਾਹਮਣੇ ਤੋਂ ਹਿਰਾਸਤ ਵਿੱਚ ਲਿਆ ਸੀ। ਮੌਕੇ ‘ਤੇ ਮੌਜੂਦ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਸਿਵਲ ਵਰਦੀ ਵਿੱਚ ਪਹੁੰਚੀ ਪੁਲਸ ਨੇ ਲੱਖਾ ਸਿਧਾਣਾ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਲਿਆ। ਇਸ ਦੌਰਾਨ ਹੋਰ ਨੌਜਵਾਨਾਂ ਨੂੰ ਵੀ ਪੁਲਸ ਆਪਣੇ ਨਾਲ ਲੈ ਗਈ ਸੀ।
ਇਹ ਕਾਰਵਾਈ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਦੌਰਾਨ ਕੀਤੀ ਗਈ ਸੀ। ਦਲਜੀਤ ਸਿੰਘ ਦੀ ਮੌਤ ਨੂੰ ਪਰਿਵਾਰ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਜੋੜਿਆ ਜਾ ਰਿਹਾ ਸੀ। ਪਰਿਵਾਰ ਅਤੇ ਸਮਰਥਕ ਉਸ ਦੀ ਲਾਸ਼ ਨੂੰ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲੱਗੇ ਧਰਨੇ ਵਿੱਚ ਲਿਜਾਣਾ ਚਾਹੁੰਦੇ ਸਨ। ਇਸੇ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਸੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.