IndiaTop News

Lakhimpur Kheri Violence: Ashish Mishra ਦੀ ਜ਼ਮਾਨਤ ਪਟੀਸ਼ਨ ‘ਤੇ Supreme Court ਨੇ ਯੂਪੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ: ਲਖੀਮਪੁਰ ਖੇੜੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਹੁਣ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਆਸ਼ੀਸ਼ ਮਿਸ਼ਰਾ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕਰ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

Punjab Drugs : ਡਰੱਗ ਮਾਮਲੇ ’ਚ Police ਦੀ ਵੱਡੀ ਕਾਰਵਾਈ, ਸੀਨੀਅਰ ਅਧਿਕਾਰੀ ਨੇ ਦਿੱਤੀ ਅਹਿਮ ਜਾਣਕਾਰੀ

ਇਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ 26 ਜੁਲਾਈ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button