Breaking NewsD5 specialIndiaNewsTop News

Lakhimpur Violence : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਬੇਟੇ ਅਸ਼ੀਸ਼ ਦੇ ਖਿਲਾਫ FIR ਦਰਜ 

ਲਖੀਮਪੁਰ ਖੀਰੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਐਤਵਾਰ ਨੂੰ ਹੋਈ ਹਿੰਸਾ ‘ਚ ਕਰੀਬ 8 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ। ਦੱਸ ਦਈਏ ਕਿ ਇਸ ਹਿੰਸਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਅਤੇ ਉਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ  ਦੇ ਖਿਲਾਫ ਐਫਆਈਆਰ ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਖ਼ਿਲਾਫ਼ ਤਿਕੋਣੀਆ ਥਾਣੇ ‘ਚ ਐੱਫ. ਆਈ. ਆਰ. ਦਰਜ ਹੋਈ ਹੈ।

ਯੂਪੀ ਪਹੁੰਚ ਪੁਲਿਸ ਨਾਲ ਉਲਝੀ ਪ੍ਰਿਅੰਕਾ ਗਾਂਧੀ, ਹੋਈ ਤਿੱਖੀ ਬਹਿਸD5 Channel Punjabi

ਦੱਸਣਯੋਗ ਹੈ ਕਿ ਉਨ੍ਹਾਂ ‘ਤੇ ਇਹ ਦੋਸ਼ ਲੱਗੇ ਸਨ ਕਿ ਜਿਸ ਸਮੇਂ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ, ਉਸ ਸਮੇਂ ਉਨ੍ਹਾਂ ਨੂੰ ਗੱਡੀ ਨਾਲ ਕੁਚਲ ਦਿੱਤਾ ਗਿਆ। ਇਸ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ। ਲਖੀਮਪੁਰ ‘ਚ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਹਨ। ਦੂਜੇ ਪਾਸੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਦੋਸ਼ਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਆਸ਼ੀਸ਼ ਘਟਨਾ ਦੇ ਸਮੇਂ ਘਟਨਾ ਸਥਾਨ ‘ਤੇ ਮੌਜੂਦ ਨਹੀਂ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button